ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਔਰਤਾਂ ਵਿਰੁੱਧ ਹਿੰਸਾ ਸਮੇਤ ਸੈਕਸੂਅਲ ਹਰਾਸਮੈਂਟ ਸਬੰਧੀ ਜਾਗਰੂਕ ਕਰਨ ਲਈ ਸੁਜਾਨਪੁਰ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਮਿਸ ਅਮਨਦੀਪ ਕੌਰ ਚਾਹਲ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਨੇ ਕੀਤੀ। ਉਨ੍ਹਾਂ ਦੱਸਿਆ ਹੈ ਕਿ ਇਸ ਕੈਂਪ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤ ਅਤੇ ਪੀੜ੍ਹਤ ਮੁਆਵਜ਼ਾ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਇਸ ਮੌਕੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਅਤੇ ਇਹ ਸਹਾਇਤਾ ਪ੍ਰਾਪਤ ਕਰਨ ਲਈ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 200 ਤੋਂ ਵੱਧ ਲੋਕਾਂ ਨੇ ਹਿੱਸਾ ਲਿਆ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media