ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਤਹਿਤ ਸਮਾਰਟ ਕਾਰਡ ਮਾਰਕਿਟ ਕਮੇਟੀ ਦੇ ਮੁਲਾਜਮਾਂ ਵੱਲੋ ਪਿੰਡ ਵਿੰਡ ਜਾ ਕੇ ਵੰਡੇ ਜਾ ਰਹੇ ਹਨ ਦਾ ਕੰਮ ਬੜੇ ਹੀ ਜੋਰਾਂ ਦੇ ਨਾਲ ਚੱਲ ਰਿਹਾ ਹੈ। ਕਾਰਡ ਵੰਡਣ ਸਮੇਂ ਕਈ ਕਾਰਡ ਧਾਰਕਾਂ ਦਾ ਪਤਾ ਨਹੀ ਲੱਗ ਰਿਹਾ। ਇਸ ਸਬੰਧੀ ਕਾਰਡ ਧਾਰਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਕਿਸੇ ਕਾਰਡ ਧਾਰਕ ਨੂੰ ਉਸਦਾ ਕਾਰਡ ਨਹੀ ਮਿਲਦਾ ਤਾਂ ਉਹ ਆਪਣਾ ਕਾਰਡ ਦਫਤਰ ਮਾਰਕਿਟ ਕਮੇਟੀ ਫਾਜ਼ਿਲਕਾ ਵਿਖੇ ਆ ਕੇ ਪ੍ਰਾਪਤ ਕਰ ਸਕਦਾ ਹੈ ਜਾਂ ਹੋਰ ਕਿਸੇ ਵਧੇਰੇ ਜਾਣਕਾਰੀ ਲਈ ਦਫਤਰ ਦੇ ਮੁਲਾਜਮ ਸ੍ਰੀ ਰਾਜ ਕੁਮਾਰ ਦਾਵੜਾ ਨੂੰ ਮਿਲ ਕੇ ਜਾਂ ਉਨ੍ਹਾਂ ਦੇ ਮੋਬਾਇਲ ਨੰ. 9855020520 ਤੇ ਸੰਪਰਕ ਕੀਤਾ ਜਾ ਸਕਦਾ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਚਲਾਈ ਗਈ ਸਕੀਮ ਦੇ ਤਹਿਤ ਕੋਈ ਇਸ ਤੋਂ ਵਾਂਝਾ ਨਾ ਰਹਿ ਸਕੇ। ਇਹ ਜਾਣਕਾਰੀ ਮਾਰਕਿਟ ਕਮੇਟੀ ਦੇ ਸਕੱਤਰ ਸ. ਪ੍ਰੀਤ ਕੰਵਰ ਸਿੰਘ ਬਰਾੜ ਨੇ ਦਿੱਤੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media