
ਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਦਾਣਾ ਮੰਡੀ ਪੱਟੀ ਮਜ਼ਦੂਰਾਂ ਵਲੋਂ ਕਣਕ ਦੀ ਚੁਕਾਈ ਨਾ ਹੋਣ ਦੇ ਰੋਸ਼ ਵਜੋ ਚੇਅਰਮੈਨ ਬਲਵੰਤ ਸਿੰਘ, ਮੀਤ ਪ੍ਰਧਾਨ ਦੀਵਾਨ ਸਿੰਘ ਦੀ ਅਗਵਾਈ ਹੇਠ ਐਸ ਡੀ ਐਮ ਪੱਟੀ ਦੇ ਦਫਤਰ ਅੱਗੇ ਵਿਸ਼ਾਲ ਰੋਸ਼ ਧਰਨਾ ਦਿੱਤਾ ਗਿਆ ਅਤੇ ਸੀ ਐਮ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਐਸ ਡੀ ਐਮ ਪੱਟੀ ਰਾਂਹੀ ਮੰਗ ਪੱਤਰ ਦਿੱਤਾ ਗਿਆ। ਧਰਨੇ ਨੂੰ ਸਬੰਧੋਨ ਕਰਦੇ ਆਪ ਦੇ ਸੈਕਟਰ ਇੰਚਾਰਜ਼ ਐਡਵੋਕੇਟ ਦਵਿੰਦਰ ਜੀਤ ਸਿੰਘ ਢਿੱਲੋਂ, ਸਾਬਕਾ ਕੌਸਲਰ ਡਾ. ਨਿਰਮਲ ਸਿੰਘ, ਮਹਿੰਦਰ ਸਿੰਘ, ਹਰਭਜਨ ਸਿੰਘ ਆਦਿ ਨੇ ਕਿਹਾ ਕਿ ਮੰਡੀਆਂ ਵਿਚ ਖਰੀਦ ਦਾ ਕੰਮ ਮੁਕੰਮਲ ਖਤਮ ਹੋ ਗਿਆ ਹੈ ਅਤੇ ਮਜ਼ਦੂਰ ਵਿਹਲੇ ਹੋ ਗਏ ਹਨ। ਉਨਾਂ ਨੇ ਮੰਗ ਕੀਤੀ ਜੇਕਰ ਜਲਦੀ ਚੁਕਾਈ ਨਾ ਹੋਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਐਸ ਡੀ ਐਮ ਨਾ ਹੋਣ ਦੀ ਸੂਰਤ ਵਿਚ ਉਨਾਂ ਦੇ ਸੈਟਨੋ ਵਿਜੇ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੱਕਤਰ ਕਸਤੂਰੀ ਲਾਲ, ਅਮਰਜੀਤ ਸਿੰਘ, ਦਲਬੀਰ ਸਿੰਘ, ਸੁਰਜੀਤ ਸਿੰਘ, ਮਜ਼ਦੂਰ ਆਗੂ ਸੁੱਖਾ ਸਿੰਘ, ਚੈਚਲ ਸਿੰਘ, ਸੇਵਾ ਸਿੰਘ ਆਦਿ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media