Tuesday, July 7, 2026

ਪੁਲੀਸ ਸਾਂਝ ਕੇਂਦਰਾਂ ‘ਚ ਅਪ੍ਰੈਲ ਦੌਰਾਨ ਕੁੱਲ 2855 ਦਰਖਾਸਤਾਂ ਵਿਚੋਂ 2501 ਦਰਖਾਸਤਾਂ ਦਾ ਨਿਪਟਾਰਾ ਕੀਤਾ

Rakesh Kaunsal

ਪਠਾਨਕੋਟ, 12ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਅਪ੍ਰੈਲ, 2016 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2486 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 369 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 2855 ਦਰਖਾਸਤਾਂ ਵਿਚੋਂ 2501 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਦਰਖਾਸਤਾਂ ਵਿੱਚ 712 ਦਰਖਾਸਤਾਂ ਐਫ.ਆਈ.ਆਰ ਅਤੇ ਡੀ.ਡੀ.ਆਰ ਦੀਆਂ ਨਕਲਾਂ ਲੈਣ ਨਾਲ ਸਬੰਧਤ ਸਨ। ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ ਕਰਨ ਸਬੰਧੀ 744 ਅਰਜੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 652 ਅਰਜ਼ੀਆਂ ਦੀ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ।
ਸ਼੍ਰੀ ਰਾਕੇਸ਼ ਕੌਸ਼ਲ ਨੇ ਅੱਗੇ ਦੱਸਿਆ ਕਿ ਸਰਵਿਸ ਵੈਰੀਫਿਕੇਸ਼ਨ ਕਰਨ ਲਈ 260 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 200 ਅਰਜੀਆਂ ਦੀ ਸਰਵਿਸ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਅਕਤੀਆਂ ਦੇ ਕਰੈਕਟਰ ਵੈਰੀਫਿਕੇਸ਼ਨ ਕਰਨ ਲਈ 294 ਅਤੇ ਆਰਮਜ਼ ਲਾਈਸੈਂਸ ਦੀ ਰੀਨਿਊਵਲ ਦੀ ਵੈਰੀਫਿਕੇਸ਼ਨ ਕਰਨ ਲਈ 105 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ ਕ੍ਰਮਵਾਰ 239 ਕਰੈਕਟਰ ਵੈਰੀਫਿਕੇਸ਼ਨ ਤੇ 76 ਆਰਮਜ਼ ਲਾਈਸੈਂਸ ਰੀਨਿਊਵਲ ਕਰਨ ਲਈ ਵੈਰੀਫਿਕੇਸ਼ਨ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਰਾਏਦਾਰ/ਨੌਕਰ ਜੋ ਦੂਸਰੇ ਜ਼ਿਲ੍ਹਿਆਂ ਅਤੇ ਰਾਜਾਂ ਦੇ ਵਸਨੀਕ ਹਨ, ਉਨ੍ਹਾਂ ਦੀ ਪੜਤਾਲ ਸਬੰਧੀ 26 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 20 ਦੀ ਪੜਤਾਲ ਮੁਕੰਮਲ ਕਰ ਦਿੱਤੀ ਗਈ ਹੈ ਅਤੇ 6 ਦੀ ਵੀ ਵੈਰੀਫਿਕੇਸ਼ਨ ਮਿਥੇ ਸਮੇਂ ਦੌਰਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਕੰਮ ਨਿਯਮਾਂ ਅਨੁਸਾਰ ਤੇ ਸਮੇਂ ਸਿਰ ਕੀਤੇ ਜਾ ਰਹੇ ਹਨ ਅਤੇ ਜੋ ਵੀ ਕੰਮ ਪੈਡਿੰਗ ਹੈ, ਉਸ ਨੂੰ ਵੀ ਜਲਦੀ ਤੋਂ ਜਲਦੀ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਾਂਝ ਕੇਂਦਰਾਂ ਤੋਂ ਲੋਕਾਂ ਨੂੰ ਪੁਲੀਸ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ, ਜੋ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply