Friday, April 24, 2026

ਗ੍ਰਿਫਤਾਰ ਆਗੂਆਂ ਦੀ ਫੌਰੀ ਰਿਹਾਈ ਦੀ ਮੰਗ

ਬਠਿੰਡਾ, 13 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਰਕਾਰੀ ਆਈ.ਟੀ.ਆਈ. ਇਸਤਰੀਆਂ ਬਠਿੰਡਾ ਦੇ ਸਮੂਹ ਕਰਮਚਾਰੀਆਂ ਨੇ ਮੀਟਿੰਗ ਕਰਕੇ ਬਠਿੰਡਾ ਵਿਖੇ 7 ਮਈ ਨੂੰ ਠੇਕਾ ਮੁਲਾਜਮਾਂ ਵਲੋਂ ਹੱਕੀ ਮੰਗਾਂ ਲਈ ਸ਼ਾਂਤਮਈ ਮੁਜ਼ਾਹਰਾ ਕਰਕੇ ਧਰਨਾ ਦੇ ਰਹੇ ਮੌਕੇ ਆਗੂ ਸਾਥੀ ਨਵਜੋਤ ਸਿੰਘ ਧੂਤ ਤੇ ਤਿੰਨ ਹੋਰਨਾਂ ਸਾਥੀਆਂ ਤੇ ਝੂਠੇ ਮਾਮਲੇ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਗਈ ਕਿ ਇਨ੍ਹਾਂ ਮੁਲਾਜ਼ਮ ਆਗੂਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ ਅਤੇ ਗੱਲਬਾਤ ਰਾਹੀਂ ਮੁਲਾਜ਼ਮਾਂ ਦੀਆਂ ਹੱਕੀਂ ਮੰਗਾਂ ਮੰਨੀਆਂ ਜਾਣ ਇਸ ਮੀਟਿੰਗ ਮੌਕੇ ਹਾਜ਼ਰ ਜਸਬੀਰ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਕੌਰ ਕੁਲਾਰ,ਅਮਨਪ੍ਰੀਤ ਕੌਰ ਅਤੇ ਪੂਨਮਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ।ਇਸ ਜਾਣਕਾਰੀ ਜਸਬੀਰ ਸਿੰਘ ਵਲੋਂ ਦਿੱਤੀ ਗਈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply