ਫਾਜ਼ਿਲਕਾ, 13 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸੰਘਰਸ਼ੀ ਯੋਧਿਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦੇਣ ਸਬੰਧੀ ਵਿਧੀ ਨੂੰ ਸਰਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦੱਸਿਆ ਕਿ ਜਿੰਨ੍ਹਾਂ ਸੰਘਰਸ਼ੀ ਯੋਧਿਆਂ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ ਖਿਲਾਫ਼ ਮੋਰਚੇ ਵਿਚ ਭਾਗ ਲਿਆ ਸੀ ਨੂੰ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦੇਣ ਦੀ ਸਕੀਮ ਨੂੰ ਸਰਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪਿੱਛਲੇ ਸਾਲ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜੇਕਰ ਸਾਬਕਾ ਐਮ.ਪੀ, ਸਾਬਕਾ ਐਮ.ਐਲ.ਏ, ਐਮ.ਪੀ, ਐਮ.ਐਲ.ਏ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮੰਤੀ ਮੈਂਬਰ, ਚੇਅਰਮੈਨ ਪੰਚਾਇਤ ਸਮੰਤੀ ਜਾਂ ਪਿੰਡ ਦਾ ਸਰਪੰਚ ਅਤੇ ਇਸ ਤਰ੍ਹਾਂ ਹੀ ਸ਼ਹਿਰੀ ਇਲਾਕਿਆ ਵਿਚ ਪ੍ਰਧਾਨ ਮਿਉਂਸਪਲ ਕਮੇਟੀ, ਕੌਂਸਲਰ ਅਤੇ ਮੇਅਰ ਇਹ ਲਿਖ ਕੇ ਅਤੇ ਤਸਦੀਕ ਕਰਕੇ ਦੇਵੇ ਕਿ ਪ੍ਰਾਰਥੀ ਵੱਲੋਂ ਪੰਜਾਬੀ ਸੂਬਾ ਮੋਰਚਾ ਐਮਰਜੈਂਸੀ ਵਿਰੁੱਧ ਮੋਰਚੇ ਵਿਚ ਭਾਗ ਲਿਆ ਗਿਆ ਹੈ ਉਹ ਪੈਨਸ਼ਨ ਲੈਣ ਦਾ ਹੱਕਦਾਰ ਹੈ ਉਸ ਵੱਲੋਂ ਪ੍ਰਾਰਥੀ ਨੂੰ ਇਸ ਸਕੀਮ ਦਾ ਲਾਭ ਦੇਣ ਦੀ ਸਿਫਾਰਿਸ਼ ਕੀਤੀ ਜਾਂਦੀ ਹੈ ਤਾਂ ਇਸ ਸਕੀਮ ਤਹਿਤ ਲਾਭ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਨਵੇਂ ਸਿਰੇ ਤੋਂ ਦਰਖਾਸਤਾਂ ਮਿਤੀ 10 ਜੂਨ 2016 ਤੱਕ ਪ੍ਰਾਪਤ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਲਾਭਪਤਾਰੀ ਆਪਣੇ ਪੂਰੇ ਪਤੇ ਵਿਚ ਮੋਬਾਇਲ ਨੰਬਰ ਜਰੂਰ ਦਰਜ ਕਰਵਾਵੇ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media