Monday, April 27, 2026

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਨਰਮੇ ਦੀ ਬਿਜਾਈ ਸਬੰਧੀ ਸਮੀਖਿਆ ਬੈਠਕ

PPN1305201614ਫਾਜ਼ਿਲਕਾ, 13 ਮਈ (ਵਨੀਤ ਅਰੋੜਾ)- ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਸ਼੍ਰੀ ਅਰਵਿੰਦ ਕੁਮਾਰ ਵੱਲੋਂ ਅੱਜ ਜ਼ਿਲ੍ਹੇ ਵਿਚ ਨਰਮੇ ਦੀ ਬਿਜਾਈ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਨਦੀਨ ਨਸ਼ਟ ਕਰੋ ਮੁਹਿੰਮ ਸਬੰਧੀ ਵੀ ਜਾਣਕਾਰੀ ਲਈ ਅਤੇ ਇਸ ਮੁਹਿੰਮ ਨੂੰ ਨਰਮੇ ਦੇ ਸੀਜ਼ਨ ਦੌਰਾਨ ਚਾਲੂ ਰੱਖਣ ਦੇ ਨਿਰਦੇਸ਼ ਦਿੱਤੇ।   ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁਝ ਮਾਈਨਰਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇਸ ਲਈ ਇੰਨ੍ਹਾਂ ਨਹਿਰਾਂ ਵਿਚ ਆਉਣ ਵਾਲੇ ਕੁਝ ਦਿਨਾਂ ਵਿਚ ਪਾਣੀ ਛੱਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਰਮੇ ਦੀ ਖੇਤੀ ਵਾਲੇ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਅੱਠ ਘੰਟੇ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਇਕ ਵਾਰ ਫਿਰ ਤੋਂ ਨਦੀਨ ਨਸ਼ਟ ਕਰੋ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਚਿੱਟੀ ਮੱਖੀ ਅਤੇ ਹੋਰਨਾਂ ਨਦੀਨਾਂ ਸਬੰਧੀ ਸਮੇਂ ਸਮੇਂ ਤੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਨਰੇਗਾ ਮਜ਼ਦੂਰਾਂ ਦਾ ਸਾਥ ਲਿਆ ਜਾਵੇ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ 38 ਕਿਸਮਾਂ ਦੀ ਬਿਜਾਈ ਕਰਨ ਲਈ ਹੀ ਪ੍ਰੇਰਿਤ ਕੀਤਾ ਜਾਵੇ। ਇਸ ਦੇ ਨਾਲ ਹੀ ਦੇਸੀ ਕਪਾਹ ਦੀ ਬਿਜਾਈ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿਉਂ ਕਿ ਦੇਸੀ ਕਪਾਹ ਤੇ ਚਿੱਟੀ ਮੱਖੀ ਦਾ ਹਮਲਾ ਬਹੁਤ ਘੱਟ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਣਅਧਾਕਰਿਤ ਬੀਜ, ਸਪ੍ਰੇਅ ਆਦਿ ਸਬੰਧੀ ਵੀ ਪੂਰੀ ਚੌਕਸੀ ਰੱਖੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਪਰਮਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਸੁਖਬੀਰ ਸਿੰਘ ਬੱਲ, ਏਡੀਓ ਸ਼੍ਰੀ ਰਜਿੰਦਰ ਕੁਮਾਰ ਵਰਮਾ, ਬਲਾਕ ਕਪਾਹ ਵਿਸਥਾਰ ਅਫ਼ਸਰ ਸ਼੍ਰੀ ਰਾਮ ਸਰੂਪ ਆਦਿ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply