Saturday, June 20, 2026

ਧੋਖਾਧੜੀ ਦੇ ਮਾਮਲੇ ਵਿੱਚ ਭਗੌੜਾ ਬਲਜੀਤ ਸਿੰਘ ਸਰਾਂ ਗ੍ਰਿਫਤਾਰ

PPN1305201615ਜੰਡਿਆਲਾ ਗੁਰੂ, 10 ਅਪ੍ਰੈਲ (ਹਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਵਰਕਰ ਤੇ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਦੀ ਟਿਕਟ ਦੇ ਚਾਹਵਾਨ ਬਲਜੀਤ ਸਿੰਘ ਸਰਾਂ ਨੂੰ ਥਾਣਾ ਮੱਤੇਵਾਲ ਦੀ ਪੁਲਿਸ ਵੱਲੋਂ ਧੋਖਾਧੜੀ ਦੇ ਇਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਥਾਣਾ ਮੱਤੇਵਾਲ ਦੇ ਐਸ. ਐਚ. ਓ ਮੁਖਤਿਆਰ ਸਿੰਘ ਵੱਲੋਂ ਪੱਤਰਕਾਰਾਂ ਨੂੰ ਦੱਸਿਆ ਕਿ ਬਲਜੀਤ ਸਿੰਘ ਦੀ ਗ੍ਰਿਫ਼ਤਾਰੀ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਹੋਈ ਹੈ ।ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਬਬਲੂ ਵਾਸੀ ਨੰਗਲ ਦਿਆਲ ਸਿੰਘ, ਜੰਡਿਆਲਾ ਗੁਰੂ ਨਾਮਕ ਵਿਅਕਤੀ ਵੱਲੋਂ ਬਲਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਸਰਾਂ ਦੇ ਖ਼ਿਲਾਫ਼ ਅੰਮ੍ਰਿਤਸਰ ਦੀ ਅਦਾਲਤ ਵਿੱਚ ਧੋਖਾਧੜੀ ਦਾ ਇਕ ਮਾਮਲਾ ਚੱਲ ਰਿਹਾ ਸੀ ਤੇ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਬਲਜੀਤ ਸਿੰਘ ਨੂੰ ਭਗੌੜਾ ਕਰਾਰ ਕੀਤਾ ਹੋਇਆ ਸੀ।ਅੱਜ ਅਦਾਲਤ ਦੇ ਹੁਕਮਾਂ ਅਨੁਸਾਰ ਬਲਜੀਤ ਸਿੰਘ ਨੂੰ ਉਕਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਤੇ ਪੀ. ਐਚ. ਸੀ ਤਰਸਿੱਕਾ ਤੋਂ ਡਾਕਟਰੀ ਚੈੱਕਅਪ ਕਰਵਾਉਣ ਪਿਛੋਂ ਉਸ ਨੂੰ ਅੰਮ੍ਰਿਤਸਰ ਵਿਚ ਸ: ਜੋਗਿੰਦਰ ਸਿੰਘ ਜੇ.ਐਮ.ਆਈ.ਸੀ ਦੀ ਅਦਾਲਤ ਵਿਚ ਪੇਸ਼ ਕਰਨ ਉਪਰੰਤ  ਜੇਲ੍ਹ ਭੇਜ ਦਿੱਤਾ ਗਿਆ ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply