
ਬਠਿੰਡਾ,14 ਮਈ (ਅਵਤਾਰ ਸਿੰਘ ਕੈਂਥ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਕਲਾਂ ਦੀ ਫਿਜਿਕਸ ਦੀ ਅਧਿਆਪਕ ਗੀਤਾ ਅਰੋੜਾ ਦੀ ਚੋਣ ਮਾਲਤੀ ਗਿਆਨ ਪੀਠ ਪੁਰਸਕਾਰ ਲਈ ਹੋਈ ਹੈ। ਇਸ ਵੱਕਾਰੀ ਪੁਰਸਕਾਰ ਨਾਲ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ 29 ਮਈ ਨੂੰ ਰਾਸ਼ਟਰਪਤੀ ਭਵਨ ਵਿਖੇ ਸ੍ਰੀਮਤੀ ਗੀਤਾ ਅਰੋੜਾ ਦਾ ਸਨਮਾਨ ਕਰਨਗੇ। ਇਥੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਅਮਰਜੀਤ ਕੌਰ ਸਮੇਤ ਗੱਲਬਾਤ ਕਰਦਿਆਂ ਸ੍ਰੀਮਤੀ ਅਰੋੜਾ ਨੇ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵ ਕਰਦਿਆਂ ਇਸ ਦਾ ਸਿਹਰਾ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਸਕੂਲ ਪ੍ਰਿੰਸੀਪਲ ਅਤੇ ਸਾਥੀ ਅਧਿਆਪਕਾਂ ਵੱਲੋਂ ਮਿਲੇ ਸੁਹਿਰਦ ਸਹਿਯੋਗ ਨੂੰ ਦਿੱਤਾ। ਉਨ੍ਹਾ ਕਿਹਾ ਕਿ ਇਹ ਪੁਰਸਕਾਰ ਨੌਕਰੀ ਵਿੱਚ ਚੰਗੀ ਕਾਰਗੁਜਾਰੀ ਸਦਕਾ ਪ੍ਰਾਪਤ ਹੋ ਰਿਹਾ ਹੈ ਜਿਸ ਨੂੰ ਉਹ ਭਵਿੱਖ ਵਿੱਚ ਹੋਰ ਵੀ ਬੇਹਤਰ ਕਰਨ ਦੇ ਯਤਨ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਚੋਂ ਕੁੱਲ 15 ਅਧਿਆਪਕਾਂ ਨੂੰ ਇਸ ਸਨਮਾਨ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਸ੍ਰੀਮਤੀ ਅਮਰਜੀਤ ਕੌਰ ਨੇ ਮੈਡਮ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਬਠਿੰਡਾ ਜ਼ਿਲ੍ਹੇ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬਠਿੰਡਾ ਜ਼ਿਲਾ ਬਹੁਤ ਤੇਜ ਰਫਤਾਰ ਨਾਲ ਅਗਾਂਹਵਧ ਰਿਹਾ ਹੈ ਜਿਸ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਿਰਤੋੜ ਮੇਹਨਤ ਨੂੰ ਜਾਂਦਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media