Tuesday, August 11, 2026

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵਿੱਚ ਪੁੱਜਣਗੇ ਯੂਥ ਵਲੰਟੀਅਰ – ਰਣਜੀਤ ਚੀਮਾ

PPN1405201614ਪੱਟੀ 14 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਆਮ ਆਦਮੀ ਪਾਰਟੀ ਵੱਲੋਂ ਮੋਜੂਦਾ ਪੰਜਾਬ ਸਰਕਾਰ ਦੀ ਸੁੱਤੀ ਹੋਈ ਜ਼ਮੀਰ ਨੂੰ ਜਗਾਉਣ ਲਈ 16 ਮਈ ਨੂੰ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਪੰਜਾਬ ਭਰ ਤੋਂ ਯੂਥ ਵਲੰਟੀਅਰ ਵੱਡੀ ਗਿਣਤੀ ਵਿਚ ਸਮੂਲੀਅਤ ਕਰਨਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਪੱਟੀ ਦੇੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂਾ ਕੀਤਾ।ਉਨ੍ਹਾ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਵਾਲੀ ਮੋਜੂਦਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾ ‘ਤੇ ਕੀਤੇ ਜਾ ਰਹੇ ਜਬਰ ਜੁਲਮ ਦਾ ਬਦਲਾ ਪੰਜਾਬ ਦੀ ਜਨਤਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਇਹਨਾ ਪਾਰਟੀਆਂ ਨੂੰ ਸੱਤਾ ਤੋ ਲਾਂਭੇ ਕਰ ਕੇ ਲਵੇਗੀ।ਇਸ ਮੋਕੇ ਬਿਕਰਮਜੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਵੱਸਣ ਸਿੰਘ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply