ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ) – ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੰਮੂ ਦੇ ਅਖਨੂਰ ਬੱਸ ਸਟੈਂਡ ‘ਤੇ ਇੱਕ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਦੋ ਸਕੇ ਭਰਾਵਾਂ ਸੰਨੀ ਗੁਪਤਾ ਤੇ ਬੰਨੀ ਗੁਪਤਾ ਵੱਲੋ ਕੇਸਾਂ ਤੋ ਫੜ ਕੇ ਸ਼ਰੇਆਮ ਬੇਸ ਬਾਲ ਨਾਲ ਛੱਲੀਆ ਵਾਂਗ ਕੁੱਟ ਮਾਰ ਕੀਤੇ ਜਾਣ ਦਾ ਕਰੜਾ ਨੋਟਿਸ ਲੈਦਿਆ ਚਿਤਾਵਨੀ ਦਿੱਤੀ ਹੈ ਕਿ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਤੋ ਗ੍ਰਿਫਤਾਰ ਕਰਕੇ ਕਨੂੰਨ ਦੇ ਹਵਾਲੇ ਕੀਤਾ ਜਾਵੇ ਨਹੀ ਤਾਂ ਸਿੱਖ ਜਗਤ ਸੜਕਾਂ ਤੇ ਨਿਕਲ ਆਵੇਗਾ ਤੇ ਉਸ ਤੋ ਨਿਕਲਣ ਵਾਲੇ ਸਿੱਟਿਆਂ ਲਈ ਜੰਮੂ ਕਸ਼ਮੀਰ ਸਰਕਾਰ, ਪੁਲੀਸ ਤੇ ਸਿਵਲ ਪ੍ਰਸ਼ਾਸ਼ਨ ਜਿੰਮੇਵਾਰ ਹੋਣਗੇ।
ਜਾਰੀ ਇੱਕ ਬਿਆਨ ਰਾਹੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਹਰਵਿੰਦਰ ਸਿੰਘ ਦੀ ਭਲੇ ਹੀ ਹਮਲਾਵਰਾਂ ਨਾਲ ਕੋਈ ਪੁਰਾਣੀ ਰੰਜਿਸ਼ ਸੀ ਜਾਂ ਉਹ ਕਨੂੰਨ ਦੇ ਭਗੌੜਾ ਸੀ ਪਰ ਜਿਸ ਤਰੀਕੇ ਨਾਲ ਹਰਵਿੰਦਰ ਸਿੰਘ ਨੂੰ ਸ਼ਰੇਆਮ ਬੱਸ ਅੱਡੇ ‘ਤੇ ਜਨਤਕ ਤੌਰ ਤੇ ਕੁੱਟਿਆ ਗਿਆ ਹੈ ਉਹ ਸਿਰਫ ਕਨੂੰਨ ਦੀ ਉਲੰਘਣਾ ਹੀ ਨਹੀ ਸਗੋ ਹੈਵਾਨੀਅਤ ਦੀ ਮੂੰਹ ਬੋਲਦੀ ਤਸਵੀਰ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਜੰਮੂ ਕਸ਼ਮੀਰ ਦੇ ਆਈ.ਜੀ.ਪੀ ਸ੍ਰੀ ਦਿਨੇਸ਼ ਰਾਣਾ ਨਾਲ ਸਖਤੀ ਨਾਲ ਗੱਲਬਾਤ ਕਰਦਿਆ ਕਿਹਾ ਹੈ ਕਿ ਦੋਸ਼ੀਆ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਨੂੰਨ ਦੇ ਹਵਾਲੇ ਕੀਤਾ ਜਾਵੇ ਅਤੇ ਹਰਵਿੰਦਰ ਸਿੰਘ ਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media