Monday, March 23, 2026

ਖੇਤਾਂ ਦੀ ਮਿੱਟੀ ਦੇ 5000 ਹਜ਼ਾਰ ਨਮੂਨੇ ਲੈ ਕੇ ਮਿੱਟੀ ਸਿਹਤ ਕਾਰਡ ਦੇਣ ਦਾ ਟੀਚਾ- ਡਾ. ਬੈਂਸ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਸਾਲ 2016-17 ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਕੁੱਲ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੇ 5000 ਹਜ਼ਾਰ, ਨਮੂਨੇ ਲੈ ਕੇ ਭੌਂ ਪਰਖ ਪ੍ਰਯੋਗਸ਼ਾਲਾ ਤੋਂ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਦੇਣ ਦਾ ਟੀਚਾ ਮਿਥਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮਿੱਟੀ ਦੀ ਕਿਸਮ ਅਨੁਸਾਰ ਫਸਲ ਬੀਜ ਕੇ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਇਹ ਵਿਚਾਰ ਡਾ ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਬਖਸ਼ੀਸ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਿੰਡ ਕਟਾਰੂਚੱਕ ਵਿੱਚ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਹੇ। ਇਸ ਮੌਕੇ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਲਵ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ, ਅਮਿਤ ਕੁਮਾਰ ਬੀ ਟੀ ਐਮ, ਸੁਦੇਸ਼ ਕੁਮਾਰ, ਬਲਵਿੰਦਰ ਪਾਲ, ਮਨਜੀਤ ਕੌਰ, ਦੀਪਕ ਕੁਮਾਰ ਖੇਤੀਬਾੜੀ ਉਪ ਨਿਰੀਖਕ, ਉੱਘੇ ਕਿਸਾਨ ਆਗੂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਭੋ ਪਰਖ ਰਿਪੋਰਟ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ, ਕਲਰਾਠੀਆਂ ਜਮੀਨਾਂ ਵਿੱਚ ਸੁਧਾਰ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਉਨਾਂ ਕਿਹਾ ਕਿ ਫਸਲਾਂ ਵਿੱਚ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚਾਹਵਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾ ਕੇ ਰਸਾਇਣਕ ਖਾਦਾਂ ਦੀ ਵਰਤੋਂ ਕਰਨ।ਡਾ ਹਰਿੰਦਰ ਸਿੰਘ ਬੈਂਸ ਨੇ ਝੋਨੇ ਦੀ ਪਨੀ੍ਰਰੀ ਦੀ ਬਿਜਾਈ ਬਾਰੇ ਜਾਣਕਾਰੀ ਦਿੰਦਿਆਂ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ ਅਤੇ ਨੀਮ ਪਹਾੜੀ ਇਲਾਕਿਆਂ ਵਿੱਚ ਪੂਸਾ 44 ਅਤੇ ਪੀ ਆਰ 118 ਕਿਸਮਾਂ ਦੀ ਕਾਸਤ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਨਵੀਂ ਕਿਸਮ ਨੂੰ ਪਹਿਲੇ ਸਾਲ ਥੋੜੇ ਰਕਬੇ ਵਿੱਚ ਬੀਜਣਾ ਚਾਹੀਦਾ ਹੈ।ਇਸ ਮੌਕੇ ਕਿਸਾਨਾਂ ਨੂੰ ਮਿੱਟੀ ਦਾ ਨਾਮੂਨਾ ਲੈਣ ਬਾਰੇ ਜਾਣਕਾਰੀ ਦਿੱਤੀ ਗਈ।ਸਟੇਜ਼ ਸਕੱਤਰ ਦੇ ਫਰਜ਼ ਡਾ. ਸੰਦੀਪ ਸਿੰਘ ਨੇ ਬਾਖੂਬੀ ਨਿਭਾਏ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply