Friday, July 3, 2026

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਪੁੱਜੇ ਇਕੱਠ ਨੇ ਸਾਬਤ ਕੀਤਾ ਕਿ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਬਾਜਵਾ, ਭਾਟੀ

PPN1705201601ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ) – ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨ ਲਈ ਪੰਜਾਬ ਭਰ ਵਿਚੋਂ ਉਮੜੇ ਜਨ ਸੈਲਾਬ ਨੇ ਇਹ ਗੱਲ ਸਿੱਧ ਕਰ ਦਿੱਤੀ ਹੈ ਕਿ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਤੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਭ੍ਰਿਸ਼ਟ ਸਿਆਸੀ ਆਗੂਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਕ੍ਰਾਂਤੀ ਦਾ ਹਿੱਸਾ ਬਣ ਚੁੱਕੇ ਹਨ ਅਤੇ 2017 ਵਿਚ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਆਮ ਆਦਮੀ ਦੀ ਸਰਕਾਰ ਬਣਾ ਕੇ ਇਹਨਾਂ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦੇਣਗੇ। ਇਹ ਵਿਚਾਰ ਅੰਮ੍ਰਿਤਸਰ ਜੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਅਤੇ ਕੇਂਦਰੀ ਆਬਜ਼ਰਵਰ ਰੋਮੀ ਭਾਟੀ ਨੇ ਆਪੋ ਆਪਣੇ ਸਾਧਨਾਂ ਰਾਹੀਂ ਮੋਹਾਲੀ ਪੁੱਜੇ ਵਲੰਟੀਅਰਾਂ ਦੀ ਭਾਵਨਾ ਦੀ ਸ਼ਲਾਘਾ ਕਰਦਿਆਂ ਹੋਇਆਂ ਪ੍ਰਗਟ ਕੀਤੇ ਗਏ।ਉਹਨਾਂ ਕਿਹਾ ਕਿ ਆਪ ਦੇ ਪ੍ਰਤੀਨਿਧੀਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ, ਪਰ ਮੁੱਖ ਮੰਤਰੀ ਪੰਜਾਬ ਨੇ ਉਹਨਾਂ ਮੰਗਾਂ ਦਾ ਕੋਈ ਵੀ ਠੋਸ ਜਵਾਬ ਦੇਣ ਵਿੱਚ ਅਸਫਲ ਰਹੇ।ਉਹਨਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਸੋਚੀ ਸਮਝੀ ਸਾਜਿਸ਼ ਦੇ ਤਹਿਤ ਖ਼ਤਮ ਕੀਤੀ ਜਾ ਰਹੀ ਹੈ।ਆੜਤੀਆਂ ਵਲੋਂ ਮੰਡੀ ਵਿੱਚ ਕਿਸਾਨਾਂ ਦੀ ਫਸਲ ਖਰੀਦ ਲਏ ਜਾਣ ਦੇ ਬਾਵਜੂਦ ਸਰਕਾਰ ਵਲੋਂ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ, ਜਿਸ ਕਰਕੇ ਆੜਤੀਏ, ਕਿਸਾਨ ਅਤੇ ਮਜ਼ਦੂਰ ਸਾਰੇ ਹੀ ਵਿੱਤੀ ਸੰਕਟ ਵਿਚ ਫਸ ਗਏ ਹਨ।ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਅਕਾਲੀ ਸਰਕਾਰ ਪਹਿਲਾਂ ਤਾਂ ਕੇਂਦਰ ਸਰਕਾਰ ਵਲੋਂ ਮਤਰੇਆ ਸਲੂਕ ਕਹਿ ਕੇ ਲੋਕਾਂ ਨੂੰ ਭਰਮਾ ਲੈਂਦੀ ਸੀ, ਪਰ ਹੁਣ ਤਾਂ ਉਹਨਾਂ ਦੀ ਭਾਈਵਾਲ ਭਾਜਪਾ ਦੇ ਹੱਥ ਵਿਚ ਕੇਂਦਰ ਸਰਕਾਰ ਦੀ ਕਮਾਨ ਹੋਣ ਦੇ ਬਾਵਜੂਦ ਕਿਸਾਨਾਂ ਅਤੇ ਆਮ ਲੋਕਾਂ ਦਾ ਜੀਣਾ ਮੁਹਾਲ ਕੀਤਾ ਜਾ ਰਿਹਾ ਹੈ।ਅਕਾਲੀਆਂ ਦਾ ਅਸਲੀ ਚਿਹਰਾ ਬੇਨਕਾਬ ਹੋ ਚੁੱਕਾ ਹੈ ਅਤੇ ਲੋਕ ਵੀ ਇਹਨਾਂ ਦੀ ਅਸਲੀਅਤ ਤੋਂ ਭਲੀ ਭਾਂਤੀ ਜਾਣੂ ਹੋ ਚੁੱਕੇ ਹਨ। ਆਗੂਆਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੱਗਦਾ ਹੈ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਪ੍ਰਤੀ ਸੰਜ਼ੀਦਾ ਨਹੀਂ ਹੈ ਤਾਂ ਉਹ ਰਾਜ ਸੱਤਾ ਦਾ ਮੋਹ ਛੱਡ ਕੇ ਕਿਸਾਨ ਵੀਰਾਂ ਦੇ ਨਾਲ ਖੜੇ ਹੋਣ ਅਤੇ ਭਾਜਪਾ ਨਾਲ ਨਾਤਾ ਤੋੜ ਕੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਦਾ ਹਿੱਸਾ ਬਣਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply