Monday, July 1, 2024

ਮਾਰਕੀਟ ਕਮੇਟੀ ਸੰਦੌੜ ਦੇ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ – ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

PPN1705201608ਸੰਦੌੜ, 17 ਮਈ (ਹਰਮਿੰਦਰ ਸਿੰਘ ਭੱਟ) – ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਅੱਜ ਮਾਰਕੀਟ ਕਮੇਟੀ ਸੰਦੌੜ ਦੇ ਕਰਮਚਾਰੀਆਂ ਨੇ ਦਫਤਰ ਦਾ ਕੰਮਕਾਰ ਠੱਪ ਕਰਕੇ ਕਲਮ ਛੋੜ ਹੜਤਾਲ ਕੀਤੀ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।ਯੂਨੀਅਨ ਦੇ ਸੰਦੌੜ ਇਕਾਈ ਦੇ ਪ੍ਰਧਾਨ ਅਮਰੀਕ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਯੂਨੀਅਨ ਬਾਡੀ ਦੀ ਮੋਗਾ ਮੀਟਿੰਗ ਤੋਂ ਬਾਅਦ ਹੜਤਾਲ ਰੱਖਣ ਦਾ ਫੈਸਲਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਵੱਲੋਂ ਵਸੂਲੀ ਜਾਂਦੀ 4 ਫੀਸਦੀ ਫੀਸ ਵਿਚੋਂ ਕਮੇਟੀ ਕੋਲ ਸਿਰਫ 1 ਫੀਸਦੀ ਫੀਸ ਹੀ ਬਾਕੀ ਰਹਿ ਜਾਂਦੀ ਹੈ ਜਿਸ ਨਾਲ ਕਮੇਟੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ, ਮੰਡੀ ਦੇ ਕੱਚੇ ਫੜਾਂ ਨੂੰ ਪੱਕਾ ਕਰਨ, ਫੜ ਵਧਾਉਣ ਆਦਿ ਕੰਮ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਨੂੰ ਸੜਕਾਂ ਦੀ ਮੁਰੰਮਤ ਲਈ 350 ਕਰੋੜ ਰੁਪਏ ਦਾ ਲੋਨ ਲੈਕੇ ਜਮ੍ਹਾਂ ਕਰਵਾਉਣ ਦੇ ਦਿੱਤੇ ਨਿਰਦੇਸ਼ ਤੁਰੰਤ ਵਾਪਸ ਲੈਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਦੀ ਜਾਇਜ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਇਸ ਮੌਕੇ ਜਨਰਲ ਸਕੱਤਰ ਸੁਖਮੰਦਰ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ, ਖਜਾਨਚੀ ਅਮਨਦੀਪ ਸਿੰਘ, ਪਰਮਜੀਤ ਸਿੰਘ, ਜਗਦੀਪ ਸਿੰਘ, ਮੰਗਾ ਰਾਮ, ਕਰਨਵੀਰ ਸਿੰਘ, ਰਮਨਦੀਪ ਸਿੰਘ ਖਾਲਸਾ, ਸੁਰਿੰਦਰ ਸਿੰਘ ਆਦਿ ਹਾਜਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply