ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਵਰਜੀਨੀਆਂ ਦੇ ਗੁਰਦੁਆਰਾ ਸਿੱਖ ਸੰਗਤ ਵਿਚ ਜੋ ਅੰਮ੍ਰਿਤ ਸੰਚਾਰ ਦੇ ਨਾਮ ‘ਤੇ ਸੰਗਤਾਂ ਨੂੰ ਗੁਮਰਾਹ ਕਰਕੇ ਕੀਤੀ ਆਪਹੁਦਰੀ ਕਾਰਵਾਈ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਿੰਘ ਸਾਹਿਬਾਨ ਵੱਲੋਂ ਹੋਈ ਇਕੱਤਰਤਾ ਵਿਚ ਹੋਏ ਫੈਸਲੇ ਅਨੁਸਾਰ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਹ ਸਮੁੱਚਾ ਮਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਕਰਕੇ ਇਸ ਉਪਰ ਕੋਈ ਵੀ ਜਥੇਬੰਦੀ ਜਿਵੇਂ ਕਿ ‘ਇੰਟਰਨੈਸ਼ਨਲ ਸਿੱਖ ਫੈਡਰੇਸ਼ਨ’ ਵੱਲੋਂ ਇਸ ਸਬੰਧੀ ਜੋ ਬਿਆਨ ਦਿੱਤਾ ਗਿਆ ਹੈ ਉਸ ਦੇ ਸਬੰਧੀ ਸਿੰਘ ਸਾਹਿਬ ਜੀ ਨੇ ਕਿਹਾ ਕਿ ਫੈਡਰੇਸ਼ਨ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਉਹ ਆਪਣਾ ਬਿਆਨ ਤੁਰੰਤ ਵਾਪਸ ਲਵੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media