
ਬਠਿੰਡਾ, 14 ਮਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਵਿਦਿਆਰਥੀ ਹਰਮੀਤ ਸਿੰਘ ਨੇ ਚੰਡੀਗੜ ਵਿਖੇ ਤਾਈਕਮਾਂਡੋ ਓਪਨ 10 ਅਤੇ 11 ਮਈ 2014 ਵਿੱਚ ਭਾਗ ਲਿਆ। ਇਸ ਬੱਚੇ ਨੇ ਇਸ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਅਤੇ ਸਨਮਾਨ ਸਰਟੀਫਿਕੇਟ ਪ੍ਰਾਪਤ ਕਰਕੇ ਖਾਲਸਾ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਅਤੇ ਦਿਲਬਾਗ ਸਿੰਘ ਤਲਵਾੜ ਨੇ ਬੱਚੇ ਨੂੰ ਸਨਮਾਨਿਆ ਅਤੇ ਸਵੇਰ ਦੀ ਸਭਾ ਵਿੱਚ ਦੂਸਰੇ ਬੱਚਿਆਂ ਨੂੰ ਅਜਿਹੇ ਬੱਚੇ ਦੀ ਤਰਾਂ ਖੇਡਾ ਵਿੱਚ ਭਾਗ ਲੈ ਕੇ ਪੁਜੀਸ਼ਨਾਂ ਪ੍ਰਾਪਤ ਕਰਨ ਲਈ ਪ੍ਰੇਰਿਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media