Sunday, March 22, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ਼ਾਰਟ ਸਰਕਟ ਨਾਲ 5 ਪਾਵਨ ਸਰੂਪ ਅਗਨ ਭੇਟ

PPN1905201613
ਅੰਤ੍ਰਿੰਗ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ 23 ਤੱਕ ਮੁਲਤਵੀ

ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਸੂਬੇ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਵਾਪਰੀਆਂ ਘਟਨਾਵਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਚੌਕਸ ਹੋਣ ਦਾ ਸੰਦੇਸ਼ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਮੁਕੰਮਲ ਤੇ 9 ਸਰੂਪਾਂ ਦੀਆਂ ਜਿਲਦਾਂ ਅਗਨ ਭੇਟ ਹੋਣ ਦੀ ਦੁਖਦਾਈ ਘਟਨਾ ਵਾਪਰ ਗਈ।ਤੜਕਸਾਰ ਵਾਪਰੀ ਇਸ ਘਟਨਾ ਤੋਂ ਪੜਦਾ ਉਦੋਂ ਉਠਿਆ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਹੋਣ ਵਾਲੀ ਇਕੱਤਰਤਾ ਨੂੰ 23 ਮਈ ਲਈ ਮੁਲਤਵੀ ਕਰਦਿਆਂ ਕਮੇਟੀ ਪ੍ਰਧਾਨ ਸਮੇਤ ਕੁੱਝ ਕਾਰਜਕਾਰਣੀ ਮੈਂਬਰ ਗੁਰਦੁਆਰਾ ਰਾਮਸਰ ਸਾਹਿਬ ਪੁਜ ਗਏ।
ਗੁਰਦੁਆਰਾ ਰਾਮਸਰ ਸਾਹਿਬ ਵਿਖੇ ਘਟਨਾ ਦੀ ਪੂਰੀ ਜਾਣਕਾਰੀ ਲੈਣ ਬਾਅਦ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣੇ ਦੁੱਖਦਾਈ ਘਟਨਾ ਹੈ ਜਿਸ ਸਬੰਧੀ ਪੂਰਨ ਪੜਤਾਲ ਤੇ ਅੱਗੇ ਤੋਂ ਪੁਖਤਾ ਤੇ ਮਜੀਦ ਪ੍ਰਬੰਧ ਕਰਵਾਉਣ ਲਈ ਇੱਕ ਪੰਜ ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਤੇ ਰਜਿੰਦਰ ਸਿੰਘ ਮਹਿਤਾ ਅੰਤਿ੍ਰੰਗ ਕਮੇਟੀ ਮੈਂਬਰ, ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਬਣਾਈ ਗਈ ਸਬ ਕਮੇਟੀ ਆਪਣੀ ਰਿਪੋਰਟ ਜਲਦ ਸੌਂਪੇਗੀ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸਰਕਟ ਸ਼ਾਰਟ ਹੋਣ ਕਾਰਨ ਜੋ ਕੁਝ ਵੀ ਵਾਪਰਿਆ ਹੈ ਇਹ ਬਹੁਤ ਹੀ ਦੁਖਦਾਈ ਤੇ ਮੰਦਭਾਗਾ ਹੈ।ਇਸ ਮੌਕੇ ਦਿਆਲ ਸਿੰਘ ਕੋਲਿਆਂਵਾਲੀ, ਨਿਰਮੈਲ ਸਿੰਘ ਜੌਲਾਂ ਕਲਾਂ,ਰਾਮਪਾਲ ਸਿੰਘ ਬਹਿਣੀਵਾਲ,ਮੋਹਣ ਸਿੰਘ ਬੰਗੀ, ਹਰਚਰਨ ਸਿੰਘ ਮੁੱਖ ਸਕੱਤਰ, ਦਿਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਮੁੰਡਾਪਿੰਡ ਨਿੱਜੀ ਸਹਾਇਕ ਮੌਜੂਦ ਸਨ।
ਇਸ ਤੋਂ ਪਹਿਲਾਂ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਸਕੱਤਰ ਡਾ: ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਨਿੱਜੀ ਸਹਾਇਕ ਪਰਮਜੀਤ ਸਿੰਘ ਮੁੰਡਾਪਿੰਡ ਮੌਕੇ ‘ਤੇ ਪੁੱਜੇ ਅਤੇ ਵਿਸਥਾਰਤ ਜਾਣਕਾਰੀ ਹਾਸਿਲ ਕੀਤੀ, ਲੇਕਿਨ ਮੀਡੀਆ ਨੂੰ ਇਹ ਕਹਿ ਕੇ ਟਾਲ ਦਿੱਤਾ ਕਿ ਕੁੱਝ ਵੀ ਨਹੀ ਵਾਪਰਿਆ।ਜਿਕਰਯੋਗ ਹੈ ਕਿ ਇਹ ਉਹ ਅਸਥਾਨ ਹੈ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਛਪਵਾਏ ਜਾਣ ਵਾਲੇ ਪਾਵਨ ਸਰੂਪਾਂ ਲਈ ਆਫਸੈਟ ਪ੍ਰੈਸ ਲੱਗੀ ਹੋਈ ਹੈ ਤੇ ਜਿਥੇ ਹਰ ਵਕਤ ਹਜਾਰਾਂ ਦੀ ਗਿਣਤੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਨਵੇਂ ਤੇ ਬਿਰਧ ਸਰੂਪ ਮੌਜੂਦ ਰਹਿੰਦੇ ਹਨ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply