Monday, August 10, 2026

ਜਥੇ: ਅਵਤਾਰ ਸਿੰਘ ਵਲੋਂ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨ ਲੇਵਾ ਹਮਲੇ ਦੀ ਨਿਖੇਧੀ

PPN1905201614

ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਉਨ੍ਹਾਂ ਲੁਧਿਆਣਾ ਨੇੜੇ ਸਥਾਨਕ ਬਾੜੇਵਾਲ ਰੋਡ ਤੇ ਸੁਖਮਨੀ ਇਨਕਲੇਵ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੇ ਜਾਨ ਲੇਵਾ ਹਮਲਾ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ ਤੇ ਹਮਲੇ ਵਿੱਚ ਮਾਰੇ ਗਏ ਬਾਬਾ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ਹੋ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।ਉਨ੍ਹਾਂ ਕੈਨੇਡੀਅਨ ਸੰਸਦ ਦੇ ਹਾਊਸ ਆਫ ਕਾਮਨਜ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਸਾਕੇ ਸਬੰਧੀ ਮੁਆਫੀ ਮੰਗਣ ਤੇ ਮਿਸਟਰ ਟਰੂਡੋ, ਕੈਨੇਡਾ ਦੀ ਸਰਕਾਰ ਅਤੇ ਉਥੋਂ ਦੇ ਵਸਨੀਕ ਸਿੱਖਾਂ ਦਾ ਧੰਨਵਾਦ ਕਰਦਿਆਂ ਇਸੇ ਤਰਜ਼ ਤੇ ਕੇਂਦਰ ਸਰਕਾਰ ਨੂੰ 1984 ਦੇ ਸਿੱਖ ਕਤਲੇਆਮ ਬਾਰੇ ਸਿੱਖ ਕੌਮ ਤੋਂ ਮੁਆਫੀ ਮੰਗਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖਾਂ ਨਾਲ ਵਾਪਰੇ ਵੱਡੇ ਸਾਕੇ ਕਾਮਾਗਾਟਾਮਾਰੂ ਸਬੰਧੀ ਹਾਊਸ ਆਫ ਕਾਮਨਜ਼ ਵਿੱਚ ਮੁਆਫ਼ੀ ਮੰਗਣੀ ਸਵਾਗਤਯੋਗ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਦੀ ਜਿਸ ਸਰਕਾਰ ਨੇ ਇਸ ਨਿੰਦਣਯੋਗ ਕਾਰਵਾਈ ਨੂੰ ਅੰਜ਼ਾਮ ਦਿੱਤਾ ਅੱਜ ਉਸ ਸਰਕਾਰ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਾਊਸ ਆਫ ਕਾਮਨਜ਼ ਵਿੱਚ ਮੁਆਫੀ ਮੰਗਣਾ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ ਅਤੇ ਜਸਟਿਨ ਟਰੂਡੋ ਆਪਣੇ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਕਾਰਜ ਲਈ ਸਿੱਖ ਕੌਮ ਦੇ ਹਿਰਦਿਆਂ ਵਿੱਚ ਸਤਿਕਾਰਤ ਹਸਤੀ ਵਜੋਂ ਬਿਰਾਜਮਾਨ ਰਹਿਣਗੇ।ਉਨ੍ਹਾਂ ਆਈ ਆਈ ਟੀ ਰੁੜਕੀ ਵੱਲੋਂ 22 ਮਈ ਨੂੰ ਪੂਰੇ ਭਾਰਤ ਵਿਚੋਂ ਜੇ ਈ ਈ ਦਾ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਤੇ ਮੈਟਲ ਦੀ ਧਾਂਤ ਪਾ ਕੇ ਆਉਣ ‘ਤੇ ਪਾਬੰਦੀ ਲਗਾਉਣ ਦਾ ਸਖਤ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਸਬੰਧੀ ਨਿਜੀ ਦਿਲਚਸਪੀ ਲੈ ਕੇ ਸਬੰਧਤ ਵਿਭਾਗ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਇਮਤਿਹਾਨ ਦੇਣ ਸਮੇਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜ਼ਬੂਰ ਨਾ ਕੀਤਾ ਜਾਵੇ।ਉਨ੍ਹਾਂ ਜੰਮੂ ਨੇੜਲੇ ਕਸਬਾ ਅਖਨੂਰ ਵਿਖੇ ਸਿੱਖ ਨੌਜਵਾਨ ਸ. ਹਰਵਿੰਦਰ ਸਿੰਘ ਨੂੰ ਕੇਸਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਣ ਦੀ ਘਟਨਾ ਦਾ ਵੀ ਸਖਤ ਵਿਰੋਧ ਕਰਦਿਆਂ ਕਿਹਾ ਕਿ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ।ਉਨ੍ਹਾਂ ਜੰਮੂ ਕਸ਼ਮੀਰ ਦੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਇਸ ਮੌਕੇ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ ਸ. ਰਜਿੰਦਰ ਸਿੰਘ ਮਹਿਤਾ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਨਿਰਮੈਲ ਸਿੰਘ ਜੌਲਾਂ ਕਲਾਂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮੰਗਲ ਸਿੰਘ, ਸ. ਭਜਨ ਸਿੰਘ ਸ਼ੇਰਗਿੱਲ ਤੇ ਸ. ਮੋਹਣ ਸਿੰਘ ਬੰਗੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਰਣਜੀਤ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਬਿਜੈ ਸਿੰਘ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਕਰਮਬੀਰ ਸਿੰਘ, ਸ. ਗੁਰਦਿਆਲ ਸਿੰਘ ਤੇ ਸ. ਸੁਖਬੀਰ ਸਿੰਘ ਇੰਚਾਰਜ ਅਤੇ ਸ. ਹਰਜਿੰਦਰ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply