Thursday, March 26, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਇਸ ਤਰ੍ਹਾਂ ਦਾ ਹੋਣਾ ਜਰੂਰੀ ਹੈ ਜੋ ਅਗਨੀ ਤੋਂ ਰਹਿਤ ਹੋਵੇ- ਗਿ: ਗੁਰਬਚਨ ਸਿੰਘ

G. Gurbachan S11aਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜੋ ਅਤਿ ਦੁਖਦਾਇਕ ਘਟਨਾ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਾਪਰੀ ਹੈ, ਇਸ ਦਾ ਬਹੁਤ ਅਫਸੋਸ ਹੈ। ਕਿਉਂਕਿ ਇਹ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਹੈ। ਜਿਸ ਵਿਚ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ।ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇ: ਅਵਤਾਰ ਸਿੰਘ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਨ। ਇਸ ਦੀ ਪੜਤਾਲ ਵੀ ਕਰਵਾਈ ਜਾ ਰਹੀ ਹੈ। ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਦੇ ਅਸਲੀ ਕਾਰਨ ਦਾ ਪਤਾ ਲੱਗ ਸਕੇਗਾ। ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਇਸ ਤਰ੍ਹਾਂ ਦਾ ਹੋਣਾ ਜਰੂਰੀ ਹੈ ਜੋ ਅਗਨੀ ਤੋਂ ਰਹਿਤ ਹੋਵੇ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply