ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਜੋ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਸਮਾਗਮ ਸੰਗਤਾਂ ਦੇ ਸਹਿਯੋਵ ਨਾਲ ਕਈ ਸਾਲਾਂ ਤੋਂ ਕਰਦੀ ਆ ਹੈ ਅੱਜ ਸ਼ੁਕਰਵਾਰ ਛਿੰਦਰ ਸਿੰਘ ਵਾਲੀਆਂ, 80 ਫੁੱਟੀ ਰੋਡ ਨੇੜੇ ਦਾਣਾ ਮੰਡੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਅਰਦਾਸ ਭਾਈ ਦਿਲਬਾਗ ਸਿੰਘ ਵਲੋਂ ਕੀਤੀ ਗਈ। ਭਾਈ ਦਿਲਬਾਗ ਸਿੰਘ ਵਲੋਂ ਹੀ ਹੁਕਮਨਾਮਾ ਲਿਆ ਗਿਆ।ਇਸ ਮੌਕੇ ਅਮਰਜੀਤ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ, ਸੁਖਵਿੰਦਰ ਸਿੰਘ ਸਾਹਨੀ, ਅਵਤਾਰ ਸਿੰਘ, ਜਗਜੀਤ ਸਿੰਘ ਮੱਕੜ, ਜਗਜੀਤ ਸਿੰਘ, ਤੇਜਾ ਸਿੰਘ, ਬੰਤ ਸਿੰਘ, ਗੁਰਿੰਦਰ ਸਿੰਘ ਡਿੰਪੀ ਆਦਿ ਹਾਜ਼ਰ ਸਨ।ਇਸ ਮੌਕੇ ਸ਼ਬਦ ਕੀਰਤਨ ਕਰਨ ਉਪਰੰਤ ਸੁਸਾਇਟੀ ਵਲੋਂ ਅੱਜਕਲ੍ਹ ਨਸ਼ਿਆਂ ਦੀ ਮਾਰ ਹੇਠ ਆ ਰਹੇ ਨੌਜਵਾਨ ਵੀਰਾਂ ਨੂੰ ਨਸ਼ਿਆਂ ਤੋਂ ਬੱਚਣ ਦੀ ਅਪੀਲ ਕਰਦਿਆਂ ਨਸ਼ਿਆਂ ਦੇ ਮਾਰੂ ਨਤੀਜਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ‘ਕੇਸ ਗੁਰੂ ਦੀ ਮੋਹਰ’ ਦਾ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media