Monday, June 22, 2026

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ‘ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਹੁਕਮ 6 ਜੁਲਾਈ 2016 ਤੱਕ ਲਾਗੂ ਰਹੇਗਾ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply