Thursday, October 1, 2026

ਧੰਨ ਧੰਨ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ ਅੱਜ

ਜੰਡਿਆਲਾ ਗੁਰੂ, 20 ਮਈ (ਹਰਿੰਦਰਪਾਲ ਸਿੰਘ) – ਧੰਨ ਧੰਨ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ 21 ਮਈ ਦਿਨ ਸ਼ਨੀਵਾਰ ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਗਜੀਤ ਸਿੰਘ ਮੁੱਖ ਸੇਵਾਦਾਰ ਵਲੋਂ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਅਨੁਸਾਰ ਕਲ੍ਹ ਪੰਜ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਉਪਰੰਤ ਸ਼ਾਮ 7 ਤੋਂ 9 ਵਜੇ ਤੱਕ ਕੀਰਤਨ ਦਰਬਾਰ ਹੋਣਗੇ ਜਿਸ ਵਿੱਚ ਉੱਚ ਕੋਟੀ ਦੇ ਹਜੂਰੀ ਰਾਗੀ ਅਤੇ ਢਾਡੀ ਜਥੇ ਕਥਾ, ਕੀਰਤਨ ਅਤੇ ਵਾਰਾਂ ਰਾਹੀ ਸੰਗਤ ਨੂੰ ਨਿਹਾਲ ਕਰਨਗੇ। ਸਮਾਗਮ ਦੀ ਸਮਾਪਤੀ ਉਪਰੰਤ ਗੁਰੁ ਕੇ ਲੰਗਰ ਅਤੁੱਟ ਵਰਤਨਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply