Thursday, October 1, 2026

ਖ਼ਾਲਸਾ ਕਾਲਜ ਵਿਖੇ ਨੇ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

PPN2005201616

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਰੱਬੀ ਬਾਣੀ ਦਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ। ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਇਸ ਮੌਕੇ ਗੁਰੂ ਸਾਹਿਬ ਦੁਆਰਾ ਰਚਿਤ ਸ੍ਰੀ ਅਨੰਦ ਸਾਹਿਬ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਪਾਠ ਦੀ ਮਹੱਤਤਾ ਤੇ ਵਿਚਾਰਧਾਰਾਵਾਂ ਸਬੰਧੀ ਜਾਣੂ ਕਰਵਾਇਆ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਭ ਤੋਂ ਪਹਿਲਾਂ ਵੱਡਾ ਉਪਦੇਸ਼ ਸੀ ਕਿ ‘ਪਹਿਲੇ ਪੰਗਤਿ ਪਾਛੈ ਸੰਗਤਿ’।ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਅਪਨਾਉਂਦਿਆਂ ਉਨ੍ਹਾਂ ਦੁਆਰਾ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਸ: ਛੀਨਾ ਨੇ ਕਿਹਾ ਵਿਦਿਆਰਥੀਆਂ ਨੂੰ ਗੁਰੂ-ਚੇਲਾ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਸ੍ਰੀ ਅਮਰਦਾਸ ਗੁਰੂ ਘਰ ਦੇ ਅਨਿਨ ਸੇਵਕ ਸਨ ਜਿਨ੍ਹਾਂ ਬਿਨ੍ਹਾਂ ਕਿਸੇ ਸਵਾਰਥ ਦੇ ਸੱਚੇ ਮਨੋਂ ਗੁਰੂ ਅੰਗਦ ਸਾਹਿਬ ਦੀ ਸੇਵਾ ਕੀਤੀ ਅਤੇ ਪ੍ਰਮਾਤਮਾ ਦਾ ਨਾਮ ਧਿਆਇਆ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਪ੍ਰਿੰਸੀਪਲ ਜਗਦੀਸ਼ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਐੱਸ. ਕੇ. ਜੰਡ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐੱਚ. ਬੀ. ਸਿੰਘ, ਖਾਲਸਾ ਕਾਲਜ ਸੀ: ਸੈਕ: ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰ: ਤੇਜਿੰਦਰ ਕੌਰ ਬਿੰਦਰਾ, ਅੰਡਰ ਸੈਕਟਰੀ ਸ: ਡੀ. ਐੱਸ. ਰਟੌਲ, ਸਕੂਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply