Tuesday, September 29, 2026

ਬੇਰੁਜ਼ਗਾਰ 849 ਪੀ.ਟੀ.ਆਈ ਯੂਨੀਅਨ ਵੱਲੋਂ ਰੋਪੜ ਰੈਲੀ ਮੁਲਤਵੀ

ਬਠਿੰਡਾ, 21 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੇਰੁਜ਼ਗਾਰ 849 ਪੀ.ਟੀ.ਆਈ. ਯੂਨੀਅਨ ਵੱਲੋਂ 22 ਮਈ ਨੂੰ ਰੋਪੜ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਚਾਉਕੇ ਨੇ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨਾਲ ਯੂਨੀਅਨ ਆਗੂਆਂ ਵੱਲੋਂ ਕੀਤੀ ਮੀਟਿੰਗ ਵਿਚ ਮੁੱਖ ਮੰਤਰੀ ਨੇ ਯੂਨੀਅਨ ਦੀਆਂ ਮੰਗਾਂ ਮੰਨਣ ਦਾ ਯਕੀਨ ਦੁਆਇਆ ਹੈ।ਇਸ ਲਈ 22 ਮਈ ਨੂੰ ਰੋਪੜ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਸਮੇਤ ਯੂਨੀਅਨ ਵੱਲੋਂ 30 ਮਈ ਤੱਕ ਸਰਕਾਰ ਖਿਲਾਫ਼ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਵਾਅਦੇ ‘ਤੇ ਖ਼ਰੀ ਨਾ ਉੱਤਰੀ ਤਾਂ 30 ਮਈ ਤੋਂ ਬਾਅਦ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕ ਯੂਨੀਅਨ ਵੱਲੋਂ 849 (ਉੱਚ ਯੋਗਤਾ ਪ੍ਰਾਪਤ) ਪੀ.ਟੀ.ਆਈ. ਅਧਿਆਪਕਾਂ ਦੀ ਕੱਟ ਆਫ਼ ਮੈਰਿਟ ਤੱਕ ਭਰਤੀ ਨਾ ਕਰਨ ਖਿਲਾਫ਼ 22 ਮਈ ਨੂੰ ਰੋਪੜ ਵਿਖੇ ਰੋਸ ਰੈਲੀ ਅਤੇ 25 ਮਈ ਤੋਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀਆਂ ਰਿਹਾਇਸ਼ਾਂ ਅੱਗੇ ਲੜੀਵਾਰ ਆਤਮ ਦਾਹ ਕਰਨ ਦਾ ਐਲਾਨ ਕੀਤਾ ਗਿਆ ਸੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply