
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ। ਦੋਹਾਂ ਸਕੂਲਾਂ ਦਾ ਨਤੀਜਾ 100 ਫ਼ੀਸਦੀ ਰਿਹਾ।
ਖਾਲਸਾ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਹਿਕ ਦੇਵਗਨ ਨੇ 95.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਮਰਸ ਗਰੁੱਪ ਵਿੱਚ ਅਰਸ਼ਦੀਪ ਸਿੰਘ ਨੂੰ 95.6, ਅਸ਼ੀਸ਼ ਸ਼ਰਮਾ ਨੂੰ 91.8 ਅਤੇ ਕੋਮਲਪ੍ਰੀਤ ਕੌਰ ਨੇ ਨੂੰ 90.8 ਫ਼ੀਸਦੀ ਨੰਬਰ ਪ੍ਰਾਪਤ ਹੋਏ। ਇਸੇ ਤਰ੍ਹਾਂ ਹੀ ਸਾਇੰਸ ਗਰੁੱਪ ਵਿੱਚ ਸੁਖਰਿਪਨਪਾਲ ਨੇ 94.8, ਰੁਪਿੰਦਰ ਕੌਰ 94, ਕਰਨਜੀਤ ਨੇ 93.8 ਅਤੇ ਪ੍ਰਿਯਾ ਸ਼ਰਮਾ ਨੇ 91.6 ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦੀ ਮਿਹਨਤ ਨੂੰ ਸਲਾਹਿਆ।
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ ਨੇ ਕਿਹਾ ਕਿ ਸਕੂਲ ਵਿੱਚ ਸੰਗੀਤ ਅਤੇ ਚਿੱਤਰਕਾਰ ਵਿਸ਼ੇ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣ ਪ੍ਰਭਰੀਤ ਕੌਰ ਨੇ ਮੈਡੀਕਲ ਵਿੱਚ 95, ਨੇਹਾ ਨੇ 91, ਸਿਮਰ ਨੇ 90 ਫ਼ੀਸਦੀ ਅੰਕ ਹਾਸਲ ਕੀਤੇ ਅਤੇ ਕੁਲ 10 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਬਾਇਓਲੋਜੀ ਵਿਸ਼ੇ ਵਿੱਚ ਵੱਧ ਤੋਂ ਵੱਧ ਸਕੋਰ 97 ਪ੍ਰਤੀਸ਼ਤ, ਕਮਿਸਟਰੀ ਵਿੱਚ 95 ਅਤੇ ਫ਼ਿਜੀਕਸ ਵਿੱਚ 93 ਪ੍ਰਤੀਸ਼ਤ ਦਰਜ ਕੀਤਾ ਗਿਆ। ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮੁਬਾਰਕ ਦਿੱਤੀ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਦੋਹਾਂ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਟਾਫ਼ ਉਕਤ ਸ਼ਾਨਦਾਰ ਨਤੀਜੇ ‘ਤੇ ਵਧਾਈ ਅਤੇ ਕਿਹਾ ਕਿ ਉਕਤ ਪ੍ਰਿੰਸੀਪਲਾਂ ਦੀ ਅਗਵਾਈ ਵਿੱਚ ਸਕੂਲ ਸਫ਼ਲਤਾਪੂਰਵਕ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media