ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ 24 ਮਈ ਸ਼ਾਮ 4 ਵਜੇ ਅੰਤਰਰਾਸ਼ਟਰੀ ਪੱਧਰ ਦੀ ਗੈਰ ਸਰਕਾਰੀ ਸੰਸਥਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਦੀ ਅੰਮ੍ਰਿਤਸਰ ਸ਼ਾਖਾ ਦਾ ਉਦਘਾਟਨ ਕਰਨਗੇ। ਅਕੈਡਮਿਕ ਖੋਜ ਅਤੇ ਨੀਤੀਆਂ ਘੜਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਇਸ ਸੰਸਥਾ ਦਾ ਦਫਤਰ ਖਾਲਸਾ ਕਾਲਜ ਦੇ ਸਾਹਮਣੇ ਯੂਨੀਵਰਸਲ ਆਈ.ਟੀ.ਆਈ ਵਿਖੇ ਖੋਲਿਆ ਜਾ ਰਿਹਾ ਹੈ ਅਤੇ ਖੇਤੀ ਮਾਹਿਰ ਡਾ. ਐਸ. ਐਸ ਛੀਨਾ ਇਸ ਸ਼ਾਖਾ ਦੇ ਕੁਆਰਡੀਨੇਟਰ ਨਿਯੁੱਕਤ ਕੀਤੇ ਗਏ ਹਨ, ਜਦਕਿ ਪੰਜਾਬ, ਹਿਮਾਚਾਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਪ੍ਰਸਿੱਧ ਸਿੱਖਿਆ ਸਾਸ਼ਤਰੀ ਅਤੇ ਪ੍ਰਬੰਧਕ ਇਸ ਵਿੱਚ ਸਹਿਯੋਗ ਕਰਨਗੇ। ਇਸ ਮੌਕੇ ਸੰਸਥਾ ਦੇ ਚੇਅਰਮੈਨ ਜਾਰਜ ਮੈਥਿਊ ਮੁੱਖ ਭਾਸ਼ਣ ਦੇਣਗੇ, ਜਦਕਿ ਐਨ ਆਰ ਆਈ ਹਰਪਾਲ ਸਿੰਘ ਧਾਲੀਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media