
ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ)- ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿਭਾਗ ਦੁਆਰਾ ‘ਮਦਰਸ ਡੇ’ ਤੇ ਸਭਿਆਚਾਰਕ ਰੰਗ ਵਿੱਚ ਰੰਗਿਆ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਡਾ: ਤਰੁਣਦੀਪ ਕੌਰ (ਆਈ.ਆਰ.ਐਸ.) ਡਿਪਟੀ ਕਮਿਸ਼ਨਰ ਇਨਕਮ ਟੈਕਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਚੀਫ਼ ਖ਼ਾਲਸਾ ਦੀਵਾਨ ਚੈਰੀਟਬਲ ਸੁਸਾਇਟੀ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ, ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾਵਾਂ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ‘ਜੈ ਜੈ ਜਗ ਤਾਰਨ’ ਨਾਲ ਕੀਤੀ ਗਈ। ਕੇ.ਜੀ. ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੁਆਰਾ ਸੁਆਗਤੀ ਗੀਤ ਨਾਲ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਗਿਆ। ਉਪਰੰਤ ਚੀਫ਼ ਖ਼ਾਲਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਨੇ ਮਾ ਦੇ ਮਮਤਾਮਈ ਸਰੂਪ ਨੂੰ ਸਤਿਕਾਰ ਦਿੰਦੇ ਹੋਏ ਆਏ ਹੋਏ ਮਹਿਮਾਨਾਂ ਨੂੰ ਦੀਵਾਨ ਦੀਆਂ ਸਮਾਜਿਕ ਅਤੇ ਵਿਦਿਅਕ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿਤੀ। ਇਸ ਤੋਂ ਬਾਦ ਜੀਵਨ ਵਿੱਚ ਮਾਂ ਦੀ ਅਹਿਮੀਅਤ ਨੂੰ ਦਰਸਾਉਂਦੀ ਕੋਰਿਓਗ੍ਰਾਫੀ ਨੇ ਹਰ ਇਕ ਨੂੰ ਭਾਵੁਕ ਕਰ ਦਿੱਤਾ। ਹਿੰਦੀ ਗੀਤ ਤੇ ਨਾਚ, ਪੰਜਾਬੀ ਲੋਕ ਨਾਚ ਸੰਮੀ ਅਤੇ ਭੰਗੜੇ ਨੇ ਚੰਗਾ ਰੰਗ ਬੰਨ੍ਹਿਆ। ਦਰਸ਼ਕਾਂ ਦੇ ਰੂਪ ਵਿੱਚ ਸ਼ਾਮਲ ਮਾਵਾਂ ਵਿਚਕਾਰ ਰੋਚਕ ਮੁਕਾਬਲੇ ਦੁਆਰਾ ‘ਬੈਸਟ ਮਦਰ’ ਦਾ ਚੁਣਾਵ ਕੀਤਾ ਗਿਆ।ਇਸ ਤੋਂ ਬਾਅਦ ਸਲਾਨਾ ਪ੍ਰੀਖਿਆਵਾਂ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਮੁੱਖ ਮਹਿਮਾਨ ਨੇ ਮਾਂ-ਦਿਵਸ ਨੂੰ ਸਮਰਪਿਤ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਦਹੇਜ ਪ੍ਰਥਾ ਅਤੇ ਕੰਨਿਆ ਭਰੂਣ ਹਤਿਆ ਦੇ ਪ੍ਰਤੀ ਜਾਗਰੁਕ ਕੀਤਾ। ਉਨ੍ਹਾਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ। ਮੁੱਖ ਮਹਿਮਾਨ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਜੀਵਨ ਵਿੱਚ ਮਾਂ ਦੇ ਮਹੱਤਵ ਨੂੰ ਬਿਆਨ ਕਰਦੇ ਹੋਏ ਵਿਦਿਆਰਥੀਆਂ ਨੂੰ ਮਾਪਿਆਂ ਦਾ ਬਣਦਾ ਮਾਣ-ਸਤਿਕਾਰ ਦੇਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ ਲਈ ਪ੍ਰੇਰਿਤ ਕੀਤਾ। ਅੱਜ ਦੇ ਪ੍ਰੋਗਰਾਮ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤੋਂ ਸ੍ਰ. ਹਰਮਿੰਦਰ ਸਿੰਘ ਐਡੀ: ਸੱਕਤਰ ਅਤੇ ਸਾਬਕਾ ਪ੍ਰਧਾਨ, ਸ੍ਰ. ਸਰਬਜੀਤ ਸਿੰਘ ਐਡੀ: ਸੱਕਤਰ, ਸ੍ਰ. ਸੁਰਿੰਦਰਪਾਲ ਸਿੰਘ ਵਾਲੀਆ, ਸ੍ਰ. ਮਨਜੀਤ ਸਿੰਘ ਨਰੂਲਾ, ਡਾ: ਐਚ.ਐਸ. ਸੰਧੂ, ਸ੍ਰ. ਲਖਬੀਰ ਸਿੰਘ ਖਿਆਲਾ, ਮੁਖ ਅਧਿਆਪਕਾ ਸ਼੍ਰੀਮਤੀ ਰਾਜਦਵਿੰਦਰ ਕੌਰ ਗਿੱਲ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਅਧਿਆਪਕ ਸਾਹਿਬਾਨ ਅਤੇ ਬੱਚਿਆਂ ਦੇ ਮਾਤਾ ਪਿਤਾ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media