Saturday, October 3, 2026

ਪ੍ਰੀਤਮ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ 22 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਤੇ ਸਮੁੱਚੇ ਸਟਾਫ ਨੇ ਲਖਵਿੰਦਰ ਸਿੰਘ ਬਦੋਵਾਲ ਵਧੀਕ ਮੈਨੇਜਰ ਦੇ ਸਹੁਰਾ ਪ੍ਰੀਤਮ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰੀਤਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਪ੍ਰੀਤਮ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਉਨ੍ਹਾਂ ਕਿਹਾ ਕਿ ਪ੍ਰੀਤਮ ਸਿੰਘ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਪਿੰਡ ਕੁਹਾਲਾ ਦੇ ਗੁਰਦੁਆਰਾ ਸਾਹਿਬ ਵਿਖੇ 30 ਮਈ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਪੈਣਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply