ਅੰਮ੍ਰਿਤਸਰ 23 ਮਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਸਬਾ ਮੱਤੇਵਾਲ ਨਜ਼ਦੀਕ ਅੰਮ੍ਰਿਤਸਰ-ਮਹਿਤਾ ਰੋਡ ਤੇ ਮਹਿੰਦਰਾ ਪਿਕ ਅੱਪ ਗੱਡੀ ਦੀ ਸੜਕ ਕਿਨਾਰੇ ਖੜੇ ਟਰੱਕ ਨਾਲ ਹੋਈ ਭਿਆਨਕ ਟੱਕਰ ਵਿੱਚ 10 ਸ਼ਰਧਾਲੂਆਂ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮਹਿੰਦਰਾ ਪਿਕ ਅੱਪ ਗੱਡੀ ਦੀ ਭਿਆਨਕ ਟੱਕਰ ਵਿੱਚ ਇਹ ਬਹੁਤ ਹੀ ਮੰਦਭਾਗੀ ਤੇ ਦੁੱਖਦਾਈ ਘਟਨਾ ਵਾਪਰੀ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਜੋਦੜੀ ਹੈ ਕਿ ਉਹ ਮ੍ਰਿਤਕ ਸ਼ਰਧਾਲੂਆਂ ਦੀ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬ ਕਰਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media