ਅੰਮ੍ਰਿਤਸਰ, 14 ਮਈ
(ਸੁਖਬੀਰ ਸਿੰਘ)- ਜਿਲੇ ਅੰਦਰ ਕਣਕ ਦੀ ਚੁਕਾਈ ਵਿਚ ਹੋਰ ਤੇਜੀ ਲਿਆਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵਲੋ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ ਕਣਕ ਦੀ ਚੁਕਾਈ ਆਦਿ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਕਣਕ ਦੀ ਖਰੀਦ ਕਰਨ ਉਪਰੰਤ ਚੁਕਾਈ ਵਿਚ ਹੋਰ ਤੇਜੀ ਲਿਆਂਦੀ ਜਾਵੇ।ਉਨਾਂ ਬੀਤੇ ਦਿਨੀ ਹੋਈ ਬਰਸਾਤ ਦੌਰਾਨ ਮੰਡੀਆਂ ਵਿਚ ਕੀਤੇ ਗਏ ਪ੍ਰਬੰਧ ਵੀ ਦੇਖੇ।ਇਸ ਮੌਕੇ ਉਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਾ ਭਰੋਸਾ ਦਿੱਤਾ।ਉਨਾਂ ਰਾਜਾਸਾਂਸੀ, ਮਜੀਠਾ, ਅਜਨਾਲਾ ਤੇ ਭੀਲੋਵਾਲ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਸੁਖਮਿੰਦਰ ਸਿੰਘ ਖਹਿਰਾ ਜਿਲਾ ਮੰਡੀ ਬੋਰਡ ਅਫਸਰ ਨੇ ਦੱਸਿਆ ਕਿ ਜਿਲੇ ਅੰਦਰ ਤਕਰੀਬਨ 61 ਪ੍ਰਤੀਸ਼ਤ ਕਣਕ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਰੀਬ 80 ਪ੍ਰਤੀਸ਼ਤ ਕਿਸਾਨਾਂ ਨੂੰ ਪੇਮੈਟ ਵੀ ਦਿੱਤੀ ਜਾ ਚੁੱਕੀ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media