ਬਟਾਲਾ, 25 ਮਈ (ਨਰਿੰਦਰ ਬਰਨਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਦਸਵੀਂ ਜਮਾਤ ਦੇ ਨਤੀਜੇ ‘ਚ ਬਟਾਲਾ ਦੇ ਇਕ ਮਿਹਨਤਕਸ਼ ਵਿਅਕਤੀ (ਮੋਚੀ) ਦੀ ਧੀ ਨੇ ਚੰਗੇ ਅੰਕ ਪ੍ਰਾਪਤ ਕਰਕੇ ਬਟਾਲਾ ਦਾ ਨਾਮ ਰੋਸ਼ਨ ਕੀਤਾ ਹੈ ,ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਸ: ਅਮਰਦੀਪ ਸਿੰਘ ਸੈਣੀ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਭਾਰਤ ਭੂਸ਼ਣ ਨੇ ਵਿਦਿਆਰਥਣ ਸ਼ਿਵਾਨੀ ਪੁੱਤਰੀ ਵਰਿੰਦਰ ਕੁਮਾਰ ਵਿਦਿਆਰਥਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਾਲੋਨੀ ਬਟਾਲਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਦੱਸਿਆ ਕਿ ਵਿਦਿਆਰਥਣ ਨੇ ਦਸਵੀਂ ‘ਚੋਂ 96.62 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ‘ਚੋਂ 22ਵਾਂ, ਜ਼ਿਲ੍ਹਾ ਗੁਰਦਾਸਪੁਰ ‘ਚੋਂ ਦੂਜਾ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਉਨ੍ਹਾਂ ਵਿਦਿਆਰਥਣ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ । ਇਸ ਮੌਕੇ ਨਰਿੰਦਰ ਸਿੰਘ ਬਰਨਾਲ, ਜੀਵਨ ਸਿੰਘ, ਅਸ਼ੋਕ ਕੁਮਾਰ, ਸ੍ਰੀਮਤੀ ਹਰਪ੍ਰੀਤ ਬਾਜਵਾ, ਸ੍ਰੀਮਤੀ ਰਜਨੀ, ਵਰਿੰਦਰ ਕੁਮਾਰ (ਪਿਤਾ), ਅਨਿਲ ਕੁਮਾਰ ਤੇ ਸ੍ਰੀਮਤੀ ਨੀਤੀ ਆਦਿ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media