Sunday, April 26, 2026

ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸੰਗਤਾਂ ‘ਚ ਭਾਈ ਉਤਸ਼ਾਹ – ਜੱਫ਼ਰਵਾਲ

ਸਮੂਹ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੀ ਆਇਆਂ ਕਹਿੰਦੇ ਹਾਂ

PPN2505201612ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸੰਗਤਾਂ ‘ਚ ਭਾਈ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਰਤਨ ਸਿੰਘ ਜੱਫ਼ਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿਸ-ਜਿਸ ਇਲਾਕੇ ਵਿਚੋਂ ਵੀ ਇਹ ਨਗਰ ਕੀਰਤਨ ਗੁਜਰ ਰਿਹਾ ਹੈ, ਸੰਗਤਾਂ ਬਾਬਾ ਬੰਦਾ ਸਿੰਘ ਜੀ ਬਹਾਦਰ ਨੂੰ ਯਾਦ ਕਰਦਿਆਂ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਨੂੰ ਹੁਮ-ਹੁਮਾ ਕੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਸਥਾ ਵੱਲੋਂ ਸੰਗਤਾਂ ਨੂੰ ਜੀ ਆਇਆਂ ਕਹਿੰਦਾ ਹੋਇਆਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਰਾਜ ਦਾ ਉਸਰੱਈਆ ਸੀ। ਜਿਸ ਨੇ ਹੱਕ, ਸੱਚ, ਅਣਿਆਂ ਤੇ ਅੱਤਿਆਚਾਰ ਵਿਰੁੱਧ ਲੜਾਈ ਲੜੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਪ੍ਰਾਪਤ ਕਰਕੇ ਵਜੀਦੇ ਨੂੰ ਮਾਰ ਕੇ ਦੋਵੇਂ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜੱਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲਿਆ ਤੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਜ਼ਮੀਨਾ ਦੀ ਮਾਲਕੀ ਦਾ ਹੱਕ ਦਿਵਾਇਆ। ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਨਾਮ ਦਾ ਸਿੱਕਾ ਚਲਾਇਆ ਤੇ ਖਾਲਸਾ ਰਾਜ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਥਾਂ-ਥਾਂ ਚਾਹ ਤੇ ਪ੍ਰਸ਼ਾਦੇ ਦੇ ਲੰਗਰ ਅਤੇ ਠੰਢੇ ਪਾਣੀ ਦੀਆਂ ਛਬੀਲਾਂ ਲਗਾ ਕੇ ਜੋ ਸੇਵਾ ਕੀਤੀ ਜਾ ਰਹੀ ਹੈ, ਉਹ ਬਾਬੇ ਨਾਨਕ ਵੱਲੋਂ ਲਗਾਏ ਗਏ 20 ਰੁਪਿਆਂ ਦੇ ਲੰਗਰ ਦੀ ਯਾਦ ਤਾਜਾ ਕਰਵਾਉਂਦੀ ਹੈ ਜੋ ਅਜੇ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹੋ ਖਾਸੀਅਤ ਹੈ ਕਿ ਉਹ ਆਪਣੇ ਗੁਰੂ ਸਾਹਿਬਾਨ ਵੱਲੋਂ ਚਲਾਏ ਸਿਧਾਂਤਾਂ ਤੇ ਪੂਰਾ ਪਹਿਰਾ ਦੇਂਦੀ ਹੈ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਸ਼ੁਰੂ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ …

Leave a Reply