ਅੰਮ੍ਰਿਤਸਰ 25 ਮਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਰਾਹ ਸੁਖਾਲਾ ਬਣਾਉਣ ਅਤੇ ਵਾਹਨਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਬਣਾਏ ਗਏ ਪੈਦਲ ਜ਼ੋਨ ਲਈ ਸਭ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਰਦਿਆਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾਲੂਆਂ ਦੀ ਆਸਥਾ ਦਾ ਅਸਥਾਨ ਹੈ ਇਸ ਲਈ ਉਨ੍ਹਾਂ ਦੀ ਸਹੂਲਤ ਦਾ ਖਾਸ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ਵੀ ਆਵਾਜਾਈ ਸਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਜਿਥੇ ਸੰਗਤਾਂ ਵੱਲੋਂ ਪੈਦਲ ਸਫਰ ਤੈਅ ਕਰਕੇ ਦਰਸ਼ਨ ਕੀਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਪੈਦਲ ਜ਼ੋਨ ਬਣਾਉਣ ਨਾਲ ਨਾ ਤਾਂ ਵਪਾਰ ਅਤੇ ਨਾ ਹੀ ਇਥੋਂ ਦੇ ਵਸਨੀਕ ਪ੍ਰਭਾਵਿਤ ਹੋਣਗੇ ਕਿਉਂਕਿ ਇਹ ਸਭ ਕੁਝ ਵਾਹਨਾਂ ਨੂੰ ਰੋਕ ਕੇ ਪੈਦਲ ਜ਼ੋਨ ਬਣਾਉਣ ਲਈ ਤੇ ਸੰਗਤਾਂ ਦੀ ਸਹੂਲਤ ਲਈ ਹੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਹਨਾਂ ਦੀ ਪਾਰਕਿੰਗ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਸਥਾਨਕ ਲੋਕਾਂ ਤੇ ਵਪਾਰੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਇਲਾਕੇ ਨੂੰ ਸੁੰਦਰ ਬਣਾਉਣ ਲਈ ਚੱਲ ਰਹੇ ਕਾਰਜਾਂ ਵਿੱਚ ਰੁਕਾਵਟ ਪਾਉਣ ਦੀ ਥਾਂ ਆਪਣਾ ਬਣਦਾ ਸਹਿਯੋਗ ਦੇਣ ਤਾਂ ਕਿ ਇਸ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾ ਸਕੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media