ਅੰਮ੍ਰਿਤਸਰ, 25 ਮਈ (ਜੋਗਿੰਦਰ ਸਿੰਘ ਮਾਣਾ) – ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਕੁੱਝ ਪੰਥ ਵਿਰੋਧੀ ਤਾਕਤਾਂ ਵੱਲੋਂ ਪੰਥ ਅਤੇ ਪੰਥਕ ਸਿਧਾਂਤਾਂ ਨੂੰ ਖੋਰਾ ਲਾਉਣ ਦੀਆਂ ਸਾਜ਼ਿਸ਼ਾਂ ਪ੍ਰਤੀ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ, ਸੰਪਰਦਾਵਾਂ ਨੂੰ ਸੁਚੇਤ ਕਰਨ, ਮੌਜੂਦਾ ਹਲਾਤਾਂ ‘ਤੇ ਵਿਚਾਰਾਂ ਕਰਨ ਅਤੇ ਅਗਲੇਰੀ ਰਣਨੀਤੀ ਉਲੀਕਣ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ 26 ਮਈ 2016 ਨੂੰ ਦੁਪਹਿਰ 12.00 ਵਜੇ ਵੱਖ ਵੱਖ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਉਦਾਸੀਨ ਤੇ ਨਿਰਮਲ ਸੰਪਰਦਾਵਾਂ, ਕਾਰਸੇਵਾ ਤੇ ਸੇਵਾਪੰਥੀ ਆਦਿ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਗਈ ਹੈ।
ਮੀਟਿੰਗ ਦੀ ਕਾਰਵਾਈ ਸੰਬੰਧੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੇ ਸੰਤ ਸਮਾਜ ਦੇ ਆਗੂ ਪ੍ਰੈੱਸ ਨੂੰ ਦੁਪਹਿਰ 2.00 ਵਜੇ ਜਾਣਕਾਰੀ ਦੇਣਗੇ ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media