Friday, March 6, 2026

ਪਿੰਡ ਬਾਹਠ ਲਾਹੜੀ ‘ਚ ਮਿੱਟੀ ਪਰਖ ਬਾਰੇ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

PPN2605201621

ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਉਰੋ) – ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਬਖਸ਼ੀਸ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਬਾਹਠ ਲਾਹੜੀ ਵਿੱਚ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਕਮ ਭੌਂ ਪਰਖ ਅਫਸਰ ਪਠਾਨਕੋਟ ਨੇ ਕੀਤੀ।ਇਸ ਮੌਕੇ ਡਾ ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ,ਡਾ ਅਮਿਤ ਕੌਲ ਅਸਿਸਟੈਂਟ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ, ਬਲਵਿੰਦਰ ਕੁਮਾਰ, ਦੀਪਕ ਕੁਮਾਰ, ਖੇਤੀਬਾੜੀ ਉਪ ਨਿਰੀਖਕ ਸਰਪੰਚ ਰੁਪਿੰਦਰ ਸਿੰਘ, ਅਜੇ ਪ੍ਰਤਾਪ ਸਿੰਘ, ਰਛਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਖੇਤੀ ਨੂੰ ਲਾਹੇਵੰਦ ਬਨਾਉਣ ਲਈ ਕਿਸਾਨਾਂ ਨੂੰ ਕਹੀ ਦੇ ਨਾਲ ਖੇਤੀ ਜਿਨਸ ਤੋਲਣ ਵਾਲੀ ਤੱਕੜੀ ਵੀ ਹੱਥ ਵਿੱਚ ਫੜਨੀ ਪਵੇਗੀ। ਉਨਾਂ ਕਿਹਾ ਕਿ ਕਿਸਾਨਾਂ ਲਈ ਫਸਲਾਂ ਦੀ ਪੈਦਾਵਾਰ ਦੇ ਨਾਲ ਖੇਤੀ ਜਿਨਸਾਂ ਦੀ ਮੰਡੀਕਰਨ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਖੇਤੀ ਜਿਨਸ ਮੰਡੀ ਵਿੱਚ ਸੁੱਟਣ ਵਾਲੀ ਮਾਨਸਿਕਤਾ ਬਦਲ ਕੇ ਵਿਉਪਾਰਕ ਸੋਚ ਦੇ ਧਾਰਨੀ ਹੋਣਾ ਚਾਹੀਦਾ।ਉਨਾਂ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ, ਫਸਲਾਂ ਵਿੱਚ ਰਸਾਇਣਕ ਅਤੇ ਦੇਸੀ ਖਾਦਾਂ ਦੀ ਵਰਤੋਂ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤਾਂ ਦੇ ਆਧਾਰ ਤੇ ਕਰਨੀ ਚਾਹੀਦੀ ਹੈ ਤਾਂ ਵਾਧੂ ਖਾਦਾਂ ਦੀ ਦੀ ਖਪਤ ਨੂੰ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਉਨਾਂ ਕਿਹਾ ਕਿ ਭੋ ਪਰਖ ਰਿਪੋਰਟ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ, ਕਲਰਾਠੀਆਂ ਜਮੀਨਾਂ ਵਿੱਚ ਸੁਧਾਰ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਡਾ ਅਮਿਤ ਕੌਲ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਬਾਰੇ ਕਿਸਾਨਾਂ ਨਾਲ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਉਚੀਆਂ ਪੈਲੀਆਂ ਵਿੱਚ ਨਾਂ ਕੀਤੀ ਜਾਵੇ ਸਗੋਂ ਇਸ ਮਕਸਦ ਵਾਸਤੇ ਭਾਰੀਆਂ ਜ਼ਮੀਨਾਂ ਦੀ ਚੋਣ ਕੀਤੀ।ਡਾ. ਸੰਦੀਪ ਸਿੰਘ ਨੇ ਮਿਆਰੀ ਬਾਸਮਤੀ ਦੀ ਪੈਦਾਵਾਰ ਲਈ ਜ਼ਰੂਰੀ ਨੁਮਤੇ ਸਾਂਝੇ ਕਰਦਿਆਂ ਕਿਹਾ ਕਿ ਪੈਰਾਂ ਦਾ ਗਲਣ ਦਾ ਰੋਗ ਜਾਂ ਝੰਡਾ ਰੋਗ ਬਾਸਮਤੀ ਦੀ ਕਾਸ਼ਤ ਲਈ ਖਤਰਾ ਬਣ ਗਿਆ ਹੈ।ਉਨਾਂ ਕਿਹਾ ਕਿ ਇਸ ਰੋਗ ਦੀ ਰੋਕਥਾਮ ਲਈ ਬਾਸਮਤੀ ਦੀ ਪਨੀਰੀ ਬੀਜਣ ਤੋਂ ਪਹਿਲਾਂ ਬੀਜ ੳਤੇ ਲਵਾਈ ਤੋਂ ਪਹਿਲਾਂ ਪਨੀਰੀ ਦੇ ਬੂਟਿਆਂ ਦੀਆਂ ਜੜਾਂ ਨੂੰ ਜ਼ਰੂਰ ਸੋਧ ਲਿਆ ਜਾਣਾ ਚਾਹੀਦਾ ਤਾਂ ਜੋ ਬਾਅਦ ਵਿੱਚ ਆਉਣ ਵਾਲੀ ਕਿਸੇ ਸਮੱਸਿਆ ਤੋਂ ਬਚਿਆ ਜਾ ਸਕੇ।ਅਖੀਰ ਵਿੱਚ ਇਸ ਮੌਕੇ ਕਿਸਾਨਾਂ ਨੂੰ ਮਿੱਟੀ ਦਾ ਨਾਮੂਨਾ ਲੈਣ ਬਾਰੇ ਜਾਣਕਾਰੀ ਦਿੱਤੀ ਗਈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply