Tuesday, April 21, 2026

ਪੰਜਾਬ ਸਰਕਾਰ ਵੱਲੋਂ 16 ਹਜਾਰ ਅਧਿਆਪਕਾਂ ਦੀ ਕੀਤੀ ਜਾ ਰਹੀ ਹੈ ਭਰਤੀ – ਡਾ. ਚੀਮਾ

PPN2605201622

ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ 16 ਹਜਾਰ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ 650 ਲੈਕਚਰਾਰਾਂ ਦੀ ਭਰਤੀ ਦੀ ਪ੍ਰੀਕਿਆ ਪੂਰੀ ਕਰ ਲਈ ਗਈ ਹੈ ਅਤੇ ਇਨ੍ਹਾਂ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਾ.ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ ਨੇ ਜੰਡਵਾਲ ਵਿਖੇ ਸੈਂਟ ਫਰਾਂਸ਼ਿਸ ਹਾਈ ਸਕੂਲ ਦੀ 42 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਨਵੀਂ ਇਮਾਰਤ ਦਾ ਉਦਘਾਟਨ ਕਰਨ ਤੋਂ ਪਹਿਲਾ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ।
ਡਾ. ਚੀਮਾ ਨੇ ਇਸ ਮੋਕੇ ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੋਰਾਨ 400 ਸਰਕਾਰੀ ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ 400 ਸਰਕਾਰੀ ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲ ਬਣਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ 300 ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੋਕੇਸ਼ਨਲ ਸਿੱਖਿਆ ਦੀ ਸੁਰੂਆਤ ਕੀੋਤੀ ਹੈ। ਉਨ੍ਹਾਂ ਦੱਸਿਆ ਕਿ ਆਰਥਿਕ ਤੋਰ ਤੇ ਕਮਜੋਰ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ 5 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜਾ ਦੇਣ ਦਾ ਪੰਜਾਬ ਸਰਕਾਰ ਨੇ ਫੈਂਸਲਾ ਕੀਤਾ ਹੈ।
ਡਾ. ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਲਗਭਗ 82 ਹਜਾਰ ਸਪੈਸਲ ਬੱਚੇ ਹਨ,ਅਤੇ ਸੈਂਟ ਫਰਾਂਸ਼ਿਸ ਹਾਈ ਸਕੂਲ ਜੰਡਵਾਲ ਵਿੱਚ 146 ਬੱਚੇ ਪੜ ਰਹੇ ਹਨ। ਉਨ੍ਹਾਂ ਨੇ ਇਸ ਮੋਕੇ ਤੇ ਸਪੈਸਲ ਬੱਚਿਆਂ ਵੱਲੋਂ ਪੇਸ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੀ ਸਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਵੱਲੋਂ ਪੇਸ ਕੀਤੇ ਗਏ ਪ੍ਰੋਗਰਾਮ ਨੂੰ ਦੇਖ ਕੇ ਕਿਹਾ ਨਹੀਂ ਜਾ ਸਕਦਾ ਕਿ ਉਹ ਸਪੈਸਲ ਬੱਚੇ ਹਨ। ਉਨ੍ਹਾਂ ਨੇ ਫਾਦਰ ਜੋਸਫ ਪੁਤਿਨਪੂਰਾ ਅਤੇ ਪ੍ਰਿੰਸ਼ੀਪਲ ਸਿਸਟਰ ਅਨੀਤਾ, ਸਿਸਟਰ ਨਿੰਮੀ ਅਤੇ ਸਟਾਫ ਦੀ ਪ੍ਰਸ਼ੰਸਾ ਕਰਦਿਆ ਕਿਹਾ ਕਿ ਇਹ ਸਪੈਸਲ ਬੱਚਿਆਂ ਨੂੰ ਸਿੱਖਿਆ ਦੇ ਕੇ ਸਮਾਜ ਲਈ ਇਕ ਵਧੀਆ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਐਸ.ਈ ਦੇ ਪੈਟzzਨ ਤੇ ਸਪੈਸਲ ਬੱਚਿਆਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਸਿੱਖਿਆ ਦੇ ਖੇਤਰ ਵਿੱਚ ਸਮਾਨਤਾ ਬਣਾਈ ਰੱਖਣ ਲਈ ਇਕ ਭਾਸਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਨੇ ਸਕੂਲ ਦੇ ਵਿਕਾਸ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਸਕੂਲ ਨੂੰ ਮਾਨਤਾ ਪ੍ਰਾਪਤ ਦਾ ਸਰਟੀਫਿਕੇਟ ਦਿੱਤਾ। ਸ੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ ਪੰਜਾਬ ਨੇ ਵੀ ਸਕੂਲ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਇਸ ਮੋਕੇ ਬੋਲਦਿਆਂ ਕਿਹਾ ਕਿ ਸਪੈਸਲ ਬੱਚੇ ਸਮਾਜ ਦਾ ਅਟੁੱਟ ਅੰਗ ਹਨ ਅਤੇ ਹਰ ਨਾਗਰਿਕ ਨੂੰ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅੱਗੇ ਆਉਣਾਂ ਚਾਹੀਦਾ ਹੈ ਅਤੇ ਇਨ੍ਹਾਂ ਬੱਚਿਆਂ ਨੂੰ ਪਿਆਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਪੈਸਲ ਬੱਚਿਆਂ ਦੇ ਵਿਕਾਸ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਫਾਦਰ ਮਾਥਿਊ, ਫਾਦਰ ਜੋਸਫ ਪੂਤਿਨਪੂਰਾ ਅਤੇ ਫਾਦਰ ਜਾਰਜ ਪਾਮ ਨੇ ਵੀ ਆਪਣੇ ਵਿਚਾਰ ਪੇਸ ਕੀਤੇ ਅਤੇ ਸਕੂਲ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸਾਬਕਾ ਮੰਤਰੀ ਮਾਸਟਰ ਮੋਹਣ ਲਾਲ, ਹਰਦੀਪ ਸਿੰਘ ਲਮੀਨੀ ਜਿਲ੍ਹਾ ਪ੍ਰਧਾਨ ਸ੍ਰਮੋਣੀ ਅਕਾਲੀ ਦਲ, ਵਿਨੋਦ ਕੁਮਾਰ, ਸੰਜੀਵ ਮੱਲਣ, ਜੱਥੇਦਾਰ ਸੇਵਾ ਸਿੰਘ ਪਠਾਨਕੋਟ, ਗੁਰਦੀਪ ਸਿੰਘ ਗੁਲਾਟੀ, ਜਸਬੀਰ ਸਿੰਘ ਸੰਧੂ ਅਤੇ ਅਕਾਲੀ ਭਾਜਪਾ ਦੇ ਹੋਰ ਨੇਤਾ ਵੀ ਹਾਜਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply