Sunday, October 11, 2026

ਪੰਥਕ ਹਿਤਾਂ ਲਈ ਪੰਥ ਪ੍ਰਚਾਰਕ ਇਕ ਦੂਜੇ ਵਿਰੁੱਧ ਬਿਆਨਬਾਜ਼ੀ ਤੋਂ ਗੁਰੇਜ ਕਰਨ

ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਉੱਘੇ ਪੰਥਕ ਪ੍ਰਚਾਰਕਾਂ ਦਰਮਿਆਨ ਸ਼ੁਰੂ ਹੋਈ ਆਪਸੀ ਤਕਰਾਰ ਸਮੁੱਚੇ ਪੰਥ ਲਈ ਬੜਾ ਗੰਭੀਰ ਵਿਸ਼ਾ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਚਿੰਤਾਜਨਕ ਸਿੱਟੇ ਨਿਕਲ ਸਕਦੇ ਹਨ।ਉਨ੍ਹਾਂ ਨੇ ਦੋਹਾਂ ਪ੍ਰਮੁੱਖ ਸਖਸ਼ੀਅਤਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ੋਰਦਾਰ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਥਕ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆ ਆਪਸੀ ਭਰਾ ਮਾਰੂ ਜੰਗ ਤੋਂ ਗੁਰੇਜ ਕਰਨ ਤੇ ਆਪਸੀ ਵੱਖਰੇਵਿਆ ਨੂੰ ਮਿਲ ਬੈਠ ਕੇ ਦੂਰ ਕਰਨ ਤਾਂ ਕਿ ਸਮੁੱਚੀ ਕੌਮ ਵਿੱਚ ਆਪਸੀ ਇਕਸੁਰਤਾ ਬਣੀ ਰਹੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply