Sunday, October 11, 2026

ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ ਦਾ ਮੈਟ੍ਰਿਕ ਦਾ ਨਤੀਜਾ ਸੌ ਫੀਸਦ ਰਿਹਾ

PPN2605201627

ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦਾ ਮੈਟ੍ਰਿਕ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਸ੍ਰ. ਤਰਲੋਕ ਸਿੰਘ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਤੇਜਦੀਪ ਸਿੰਘ ਨੇ 93%, ਤਰੁਨਦੀਪ ਸਿੰਘ ਨੇ 91%, ਸੁਖਵੀਰ ਸਿੰਘ ਨੇ 88%, ਜਸਕਰਨ ਸਿੰਘ ਨੇ 87%, ਸਾਹਿਲਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਨੇ 85% ਅੰਕ ਹਾਸਲ ਕੀਤੇ। ਇਸ ਤਰ੍ਹਾਂ ਕੁਲ 139 ਵਿਦਿਆਰਥੀ ਜਿਨ੍ਹਾਂ ਨੇ ਪੇਪਰ ਦਿੱਤੇ ਸਨ ਉਨ੍ਹਾਂ ਵਿਚੋਂ ਦੋ ਵਿਦਿਆਰਥੀਆਂ ਨੇ 90% ਤੋਂ ਉਪਰ 12 ਵਿਦਿਆਰਥੀਆਂ ਨੇ 80% ਤੋਂ 90% ਤੱਕ ਅੰਕ ਪ੍ਰਾਪਤ ਕੀਤੇ।ਇਸ ਤਰ੍ਹਾਂ ਸਾਰੇ ਵਿਦਿਆਰਥੀਆਂ ਨੇ ਹੀ ਪਹਿਲੀ ਪੋਜੀਸ਼ਨ ਹਾਸਲ ਕੀਤੀ।ਇਸ ਮੌਕੇ ਪੋਜੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਕੂਲ ਦੇ ਸਾਰੇ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply