Monday, August 10, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਸੇਲ ਦਾ ਦਸਵੀਂ ਕਲਾਸ ਦਾ ਨਤੀਜਾ 100% ਰਿਹਾ

PPN2705201605

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਸੇਲ ਦਾ ਦਸਵੀਂ ਕਲਾਸ ਦਾ ਨਤੀਜਾ 100% ਰਿਹਾ।ਅਰਸ਼ਮੀਤ ਕੌਰ ਸਪੁੱਤਰੀ ਕੁਲਵੰਤ ਸਿੰਘ ਨੇ ਸਭ ਤੋਂ ਵੱਧ 80% ਅੰਕ ਲੈ ਕੇ ਸਕੂਲ ਵਿਚੋਂ ਪਹਿਲਾਂ ਸਥਾਨ ਪਾ੍ਰਪਤ ਕੀਤਾ।ਵਿਕਰਾਂਤ ਸਿੰਘ ਨੇ 77% ਅੰਕ ਲੈ ਕੇ ਸਕੂਲ ਵਿਚੋਂ ਦੂਜਾ ਸਥਾਨ ਪਾ੍ਰਪਤ ਕੀਤਾ।ਗੁਰਪ੍ਰੀਤ ਕੌਰ ਅਤੇ ਅਰਸ਼ਦੀਪ ਸਿੰਘ ਨੇ 74% ਅੰਕ ਪਾ੍ਰਪਤ ਕੀਤੇ।ਬਾਕੀ ਸਭ ਵਿਦਿਆਰਥੀਆਂ ਨੇ ਫਸਟ ਡਵੀਜ਼ਨ ਹਾਸਿਲ ਕੀਤੀ।ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਅਰਸ਼ਮੀਤ ਕੌਰ ਡੈਂਟਿਸਟ ਬਣਨ ਦੀ ਅਤੇ ਵਿਕਰਾਂਤ ਸਿੰਘ ਐਨ ਡੀ ਏ ਪਾਸ ਕਰਕੇ ਆਰਮੀ ਜੁਆਇਨ ਕਰਨ ਦਾ ਚਾਹਵਾਨ ਹੈ।ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਨੇ ਸਭ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਤੇ ਸਾਰਾ ਸਟਾਫ ਅਤੇ ਅਰਸ਼ਮੀਤ ਦੇ ਪਿਤਾ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply