Wednesday, October 14, 2026

ਇਫਕੋ ਨੇ ਡੀ.ਏ.ਪੀ ਅਤੇ ਐਨ.ਪੀ.ਕੇ ਖਾਦ ਦਾ ਰੇਟ 50 ਰੁਪਏ ਘਟਾਇਆ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਦੇਸ਼ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਇਫਕੋ ਨੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਡੀ ਏ ਪੀ ਅਤੇ ਐਨ ਪੀ ਕੇ ਖਾਦ ਦੀਆਂ ਕੀਮਤਾਂ ਵਿਚ ਪ੍ਰਤੀ ਬੋਰੀ 50 ਰੁਪਏ ਦੀ ਕਟੌਤੀ ਕਰ ਦਿੱਤੀ ਹੈ, ਜੋ ਕਿ ਅੱਜ ਤੋਂ ਲਾਗੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਸੀਨੀਅਰ ਏਰੀਆ ਮੈਨੇਜਰ ਇਫਕੋ ਸ. ਹਰਮੇਲ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਕਿਸਾਨ ਨੂੰ ਡੀ ਏ ਪੀ ਦੀ ਬੋਰੀ 1135 ਰੁਪਏ ਅਤੇ ਐਨ ਪੀ ਕੇ ਦੀ ਬੋਰੀ 1035 ਰੁਪਏ ਵਿਚ ਇਫਕੋ ਦੇ ਕਿਸਾਨ ਸੇਵਾ ਕੇਂਦਰਾਂ ਅਤੇ ਸਹਿਕਾਰੀ ਸਭਾਵਾਂ ਕੋਲੋਂ ਮਿਲੇਗੀ। ਉਨਾਂ ਦੱਸਿਆ ਕਿ ਬੀਤੇ ਦਿਨ ਇਫਕੋ ਦੇ ਐਮ. ਡੀ. ਸ੍ਰੀ ਯੂ. ਐਸ. ਅਵੱਸਥੀ ਦੀ ਪ੍ਰਧਾਨਗੀ ਹੇਠ ਹੋਈ ਜਨਰਲ ਬਾਡੀ ਦੀ ਮੀਟਿੰਗ ਵਿਚ ਖਾਦ ਦੇ ਰੇਟ ਘੱਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ. ਸਿੱਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਨਵੀਂ ਅਤੇ ਪੁਰਾਣੀ ਪਈ ਹੋਈ ਖਾਦ ਹੁਣ ਨਵੇਂ ਰੇਟ ‘ਤੇ ਹੀ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply