Saturday, March 14, 2026

ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ, ਪ੍ਰਸਾਰ ਤੇ ਬੇਹਤਰੀ ਨੂੰ ਯਕੀਨੀ ਬਣਾਇਆ ਜਾਵੇ – ਸਿੱਧੂ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬੀ ਸੱਭਿਆਚਾਰ ਵਿਕਾਸ ਮੰਚ ਦੇ ਚੇਅਰਮੈਨ ਸਵਿੰਦਰ ਸਿੰਘ ਸਿੱਧੂ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਚ ਪੰਜਾਬੀ ਸੱਭਿਆਚਾਰ, ਪੰਜਾਬੀ ਰਹੁਰੀਤਾਂ, ਪ੍ਰੰਪਰਾਵਾਂ ਦੇ ਪ੍ਰਚਾਰ ਤੇ ਪ੍ਰਸਾਰ ਦੇ ਲਈ ਵਚਨ ਬੰਦ ਹੈ।ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਸ਼ਵ ਪੱਧਰ ਤੇ ਪੈਰ ਪਸਾਰ ਚੁੱਕੀ ਹੈ ਪਰ ਅਫਸੋਸ ਕਿ ਪੰਜਾਬ ਦਾ ਨੋਜਵਾਨ ਵਰਗ ਪੱਛਮੀ ਸਭਿਅਤਾ ਤੋਂ ਪ੍ਰਭਾਵਿਤ ਹੋ ਕੇ ਪੰਜਾਬੀ ਮਾਂ ਬੋਲੀ ਤੋਂ ਮੂੰਹ ਫੇਰੀ ਬੈਠਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਣਵੰਡੇ ਪੰਜਾਬ ਦੀ ਸਭ ਤੋਂ ਮਿੱਠੀ ਬੋਲੀ ਹੈ ਤੇ ਅਜਿਹੀ ਇਕ ਖੇਤਰੀ ਭਾਸ਼ਾ ਹੈ ਜਿਸ ਨੇ ਵਿਸ਼ਵ ਪੱਧਰ ਤੇ ਆਪਣੀ ਤੇ ਆਪਣੇ ਬਾਸ਼ਿੰਦਿਆਂ ਦੀ ਪਹਿਚਾਣ ਕਾਇਮ ਕੀਤੀ ਹੈ। ਉਨ੍ਹਾਂ ਵਿਸ਼ਵ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਚਾਲੂ ਵਿਦਿਅਕ ਸੈਸ਼ਨ ਦੋਰਾਨ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਤੇ ਇਸ ਦੀ ਬੇਹਤਰੀ ਨੂੰ ਯਕੀਨੀ ਬਣਾਇਆ ਜਾਵੇ ਜਿਥੇ ਵੀ ਕਿਤੇ ਅਜਿਹੀਆਂ ਕੋਸ਼ਿਸ਼ਾਂ ਦੇ ਵਿਚ ਮੰਚ ਦੀ ਜਰੁੂਰਤ ਪੈਂਦੀ ਹੈ ਤਾਂ ਸਮੂਹਿਕ ਅਹੁਦੇਦਾਰ ਤੇ ਮੈਂਬਰ ਇਸ ਲਈ ਤਿਆਰ ਬਰ ਤਿਆਰ ਖੜੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਸ ਪਾਕ ਤੇ ਪਵਿੱਤਰ ਕਾਰੇ ਲਈ ਅਹਿਦ ਲੈਣਾ ਚਾਹੀਦਾ ਹੈ ਤੇ ਆਪਣੀ ਪੰਜਾਬੀ ਮਾਂ-ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਵਧਾਉਣ ਫਲਾਉਣ ਲਈ ਯਤਨਸ਼ੀਲ ਰਹਿਣ ਚਾਹੀਦਾ ਹੈ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply