Thursday, October 1, 2026

ਸ਼ਿਵ-ਓ-ਹਮ ਪਬਲਿਕ ਸਕੂਲ ਦੀ ਦਸਵੀਂ-ਬਾਰਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

PPN2705201620

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਹਰ ਸਾਲ ਦੀ ਤਰਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ-ਬਾਰਵੀਂ ਕਲਾਸ ਦੇ ਐਲਾਨੇ ਗਏ ਨਤੀਜਿਆ “ਚ ਸ਼ਿਵ-ਓ-ਹਮ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ।ਸਕੂਲ ਦੇ ਵਿਦਿਆਰਥੀਆਂ ਨੇ ਚੰਗੀ ਮਹਿਨਤ ਕਰਦੇ ਹੋਏ ਵਧੀਆਂ ਨੰਬਰ ਹਾਸਲ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂ ਰੋਸ਼ਨ ਕੀਤਾ।ਸਕੂਲ ਦੇ ਪ੍ਰਿੰਸੀਪਲ ਵਿਸ਼ਾਲ ਸ਼ਰਮਾ, ਵਾਈਸ ਪ੍ਰਿੰਸੀਪਲ ਨੀਲਮ ਸ਼ਰਮਾ ਨੇ ਚੰਗੇ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਲੱਡੂਆਂ ਦੇ ਨਾਲ ਮੁੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ।ਵਿਸ਼ਾਲ ਸ਼ਰਮਾ ਨੇ ਕਿਹਾ ਕਿ ਸਕੂਲ ਦੇ ਅਧਿਆਪਕਾ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਗਈ ਚੰਗੀ ਮਿਹਨਤ ਦਾ ਨਤੀਜਾ ਹੈ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕੀਤੇ ਹਨ।ਇਸ ਮੌਕੇ ਸਵਿਤਾ ਸ਼ਰਮਾ, ਅਨੀਤਾ ਵਰਮਾ, ਰਜਨੀ ਬਾਲਾ, ਰਾਧਾ, ਨਿੱਤੂ, ਸੋਨੀਆ, ਮਨਪ੍ਰੀਤ, ਸਿਮਰਨ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply