ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਫੌਜੀ ਹਮਲੇ, ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ, ਝੂਠੇ ਪੁਲਿਸ ਮੁਕਾਬਲਿਆਂ ਤੇ ਪੀਲੀਭੀਤ ਕਾਂਡ ਵਿਚ ਮਾਰੇ ਗਏ ਬੇਦੋਸ਼ੇ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਸੁਪਰੀਮ ਕੋਰਟ ਦੇ ਤਿੰਨ ਜੱਜਾਂ ‘ਤੇ ਅਧਾਰਿਤ ਇਕ ਟਰੁੱਥ ਕਮਿਸ਼ਨ ਕਾਇਮ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁ: ਪ੍ਰ:ਕਮੇਟੀ ਨੇ ਦਫਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਦੀ ਸਰਕਾਰ ਵੱਲੋਂ ਵਰਤਾਏ ਗਏ 1984 ਦੇ ਅਣਮਨੁੱਖੀ ਵਰਤਾਰੇ ਦੀ ਵੀ ਭਾਰਤੀ ਸੰਸਦ ਵਿਚ ਸਿੱਖ ਭਾਈਚਾਰੇ ਪਾਸੋਂ ਮੁਆਫੀ ਮੰਗਣੀ ਚਾਹੀਦੀ ਹੈ, ਜਿਸ ਲਈ ਭਾਰਤ ਸਰਕਾਰ ਨੂੰ ਫਰਾਖਦਿਲੀ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਵਡੱਪਣ ਭਰੀ ਇਤਿਹਾਸਕ ਕਾਰਵਾਈ ਹੋਵੇਗੀ ਅਤੇ ਇਸ ਨਾਲ ਆਪਸੀ ਭਾਈਚਾਰਾ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਕੈਨੇਡਾ ਸਰਕਾਰ ਨੇ ਕਾਮਾਗਾਟਾਮਾਰੂ ਜਹਾਜ਼ ਦੀ ਮੰਦਭਾਗੀ ਘਟਨਾ ਬਾਰੇ ਮੁਆਫੀ ਮੰਗ ਕੇ ਇਤਿਹਾਸਕ ਅਧਿਆਏ ਸਿਰਜਿਆ ਹੈ। ਜਿਸਦਾ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਧੰਨਵਾਦ ਕੀਤਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media