Saturday, August 8, 2026

ਸ੍ਰੀ ਰਾਮ ਵਿਲਾਸ ਪਾਸਵਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

PPN2705201626

ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ)- ਫੂਡ ਸਪਲਾਈ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਨਾਲ ਉਦਯੋਗ ਮੰਤਰੀ ਸ੍ਰੀ ਗਿਰੀਰਾਜ ਸਿੰਘ, ਸ੍ਰੀ ਸ਼ਵੇਤ ਮਲਿਕ ਤੇ ਸ੍ਰੀ ਭੂਪਿੰਦਰ ਸਿੰਘ ਯਾਦ ਮੈਂਬਰ ਪਾਰਲੀਮੈਂਟ, ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਅੰਮ੍ਰਿਤਸਰ ਸ਼ਹਿਰੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਨਤਮਸਤਿਕ ਹੋਈਆਂ। ਸ੍ਰੀ ਪਾਸਵਾਨ ਨੇ ਮੱਥਾ ਟੇਕਣ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਚੀਫ਼ ਸਕੱਤਰ ਸz: ਹਰਚਰਨ ਸਿੰਘ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਇਸ ਦੀ ਪ੍ਰੀਕਰਮਾਂ ‘ਚ ਸਥਿਤ ਹੋਰ ਇਤਿਹਾਸਕ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਲਈ।
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਪਾਸਵਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਨਤਮਸਤਿਕ ਹੋ ਕੇ ਗਿਆ ਹਾਂ। ਉਨ੍ਹਾਂ ਕਿਹਾ ਕਿ ਏਥੇ ਆ ਕੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਫੇਰ ਮੈਂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਖੁਸ਼ੀਆਂ ਅਤੇ ਆਸ਼ੀਰਵਾਦ ਲੈਣ ਲਈ ਆਇਆ ਹਾਂ। ਸੂਚਨਾ ਕੇਂਦਰ ਆਉਣ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਸ੍ਰੀ ਪਾਸਵਾਨ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮੁ’ਖ ਸੂਚਨਾ ਅਧਿਕਾਰੀ ਗੁਰਬਚਨ ਸਿੰਘ, ਸੁਖਬੀਰ ਸਿੰਘ ਵਧੀਕ ਮੈਨੇਜਰ, ਹਰਪ੍ਰੀਤ ਸਿੰਘ ਸਹਾਇਕ ਸੂਚਨਾ ਆਫ਼ੀਸਰ ਆਦਿ ਮੌਜੂਦ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply