ਫਾਜ਼ਿਲਕਾ, 28 ਮਈ (ਵਨੀਤ ਅਰੋੜਾ)- ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਹੀਨਾਵਾਰ ਬੈਠਕ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਨਵੀਂਆਂ ਖੇਤੀ ਤਕਨੀਕਾਂ ਅਤੇ ਸਹਾਇਕ ਧੰਦਿਆਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਖਾਸ ਕਰਕੇ ਕਿਸਾਨ ਬੀਬੀਆਂ ਨੂੰ ਘਰੇਲੂ ਪੱਧਰ ਤੇ ਫੂਡ ਪ੍ਰੋਸੈਸਿੰਗ ਬਾਰੇ ਸਿਖਲਾਈ ਦਿੱਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ: ਪਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 5000 ਟਨ ਡੀ.ਏ.ਪੀ., 25000 ਟਨ ਯੂਰੀਆ ਅਤੇ 5000 ਟਨ ਸੁਪਰ ਫਾਸਫੇਟ ਖਾਦ ਦਾ ਪ੍ਰਬੰਧ ਕਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਖਾਦਾਂ, ਕੀਟਨਾਸਕਾਂ ਦੇ ਕੁਆਲਟੀ ਕੰਟਰੋਲ ਤੇ ਤਿੱਖੀ ਨਜਰ ਰੱਖਣ ਦੀ ਹਦਾਇਤ ਵੀ ਸਿਹਤ ਵਿਭਾਗ ਨੂੰ ਕੀਤੀ। ਬੈਠਕ ਦੌਰਾੜ ਸ:ਬੀਰ ਪ੍ਰਤਾਪ ਸਿੰਘ ਗਿੱਲ ਨੇ ਡੇਅਰੀ ਦੇ ਧੰਦੇ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਬਾਅਦ ਜ਼ਿਲ੍ਹਾ ਸਿਹਤ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਸੰਸਥਾਗਤ ਜਣੇਪੇ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਘਰੇਲੂ ਜਣੇਪੇ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਹਸਪਤਾਲਾਂ ਵਿਚ ਮਰੀਜਾਂ ਨੂੰ ਕੋਈ ਦਿੱਕਤ ਨਾ ਆਉਣ ਦੀ ਗੱਲ ਵੀ ਆਖੀ। ਇਸ ਮੌਕੇ ਸਿਵਲ ਸਰਜਨ ਡਾ: ਜਗਪਾਲ ਸਿੰਘ ਬਾਸੀ ਨੇ ਸਿਹਤ ਵਿਭਾਗ ਦੀਆਂ ਮਹੀਨਾ ਅਪ੍ਰੈਲ ਦੌਰਾਨ ਹੋਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ: ਸੁਰਿੰਦਰ ਸਿੰਘ ਢਿੱਲੋਂ ਵੀ ਹਾਜਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media