ਪੱਟੀ, 27 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਨਿਰਮਲ ਸੰਪ੍ਰਦਾਇ ਸ਼ਾਹਬਪੁਰ ਦੇ ਸੰਤ ਬਾਬਾ ਦਵਿੰਦਰ ਸਿੰਘ ਨਿਰਮਲ ਕੁਟੀਆਂ ਸ਼ਾਹਬਪੁਰ ਵਾਲੇ ਗੁਰਮਤਿ ਦੇ ਪ੍ਰਚਾਰ ਲਈ ਅੱਜ ਲੰਡਨ ਰਵਾਨਾ ਹੋਏ।ਜਾਣਕਾਰੀ ਦਿੰਦਿਆਂ ਬਾਬਾ ਮਿਲਖਾ ਸਿੰਘ ਨੇ ਦੱਸਿਆਂ ਕਿ ਬਾਬਾ ਦਵਿੰਦਰ ਸਿੰਘ ਲੰਡਨ ਦੇ ਸ਼ਹਿਰ ਡਰਬੀ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਉਹਨਾਂ ਦੱਸਿਆ ਕਿ ਉਹਨਾਂ ਦਾ ਇਹ ਦੌਰਾ 26 ਤੋਂ 7 ਜੂਨ ਤੱਕ ਹੋਵੇਗਾ।ਬਾਬਾ ਦਵਿੰਦਰ ਸਿੰਘ ਨੂੰ ਰਵਾਨਾ ਕਰਨ ਮੌਕੇ ਸੰਗਤਾਂ ਤੋਂ ਇਲਾਵਾ ਬਾਬਾ ਗੁਰਬਖਸ਼ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਦਾਨਾ ਸਿੰਘ, ਬਾਬਾ ਕੁਲਦੀਪ ਸਿੰਘ, ਭਾਈ ਸਰਬਜੀਤ ਸਿੰਘ ਪੱਟੀ ਵਾਲੇ, ਭਾਈ ਕੁਲਦੀਪ ਸਿੰਘ ਅਤੇ ਡੇਰੇ ਦੇ ਸਮੂਹ ਸੇਵਾਦਾਰ ਹਾਜਰ ਆਦਿ ਹਾਜਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media