Thursday, March 5, 2026

 ਦਸਵੀਂ ਦੇ ਨਤੀਜੇ ਵਿੱਚ ਪ੍ਰਿੰਮਰੋਜਿਜ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

PPN2805201621

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪ੍ਰਿੰਮਰੋਜਿਜ ਹਾਈ ਸਕੂਲ, ਕੋਟ ਮਿੱਤ ਸਿੰਘ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾ ਹਾਸਿਲ ਕਰਕੇ ਵੱਡੀਆਂ ਮੱਲਾਂ ਮਾਰੀਆਂ ਹਨ। ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਜਿੱਥੇ ਉਨ੍ਹਾਂ ਦੇ ਅਧਿਆਪਕਾਂ ਦਾ ਹੱਥ ਹੁੰਦਾ ਹੈ ਓਥੇ ਉਨ੍ਹਾਂ ਦੇ ਮਾਪਿਆਂ ਦਾ ਵੀ ਮਹੱਤਵਪੂਰਨ ਯੋਗਦਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆ ਦੇ ਅਧਿਆਪਕ ਤੇ ਮਾਪੇ  ਦੋਵੇਂ ਵਧਾਈ ਦੇ ਪਾਤਰ ਹਨ। ਉਨ੍ਹਾਂ ਸਕੂਲ ਦੇ ਦਸਵੀਂ ਦੇ ਨਤੀਜੇ ਦੀ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਵਿੱਚ ਕਿਰਨਪ੍ਰੀਤ ਕੌਰ ਨੇ 94 % ਨੰਬਰ ਲੈ ਕੇ ਪਹਿਲਾ ਸਥਾਨ, ਵਿਕਾਸਪ੍ਰੀਤ ਕੌਰ ਨੇ 93% ਨੰਬਰ ਲੈ ਕੇ ਦੂਸਰਾ ਸਥਾਨ ਅਤੇ ਅਨਮੋਲਪ੍ਰੀਤ ਕੌਰ ਨੇ 92% ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਦੇ ਇਲਾਵਾ 12 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਅਤੇ 25 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਦੂਸਰੇ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਸਬਕ ਲੈ ਕੇ ਆਪਣੇ ਮਾਪਿਆਂ, ਅਧਿਆਪਕਾਂ, ਸਕੂਲ ਤੇ ਆਪਣਾ ਨਾਮ ਰੌਸ਼ਨ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਪ੍ਰਤੀ ਜਾਗਰੁਕ ਮਾਪੇ, ਮਿਹਨਤੀ ਅਧਿਆਪਕ ਤੇ ਦ੍ਰਿੜ ਇਰਾਦੇ ਵਾਲੇ ਵਿਦਿਆਰਥੀਆਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਹੀ ਵਿਦਿਆਰਥੀ ਤਰੱਕੀ ਦੀਆਂ ਮੰਜ਼ਿਲਾਂ ਸਰ ਕਰ ਸਕਦੇ ਹਨ। ਉਨ੍ਹਾਂ ਆਪਣੇ ਸਕੂਲ ਦੇ ਸਟਾਫ਼ ਨਾਲ ਦਸਵੀਂ ਵਿਚੋਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply