Saturday, September 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ਼ਹੀਦੀ ਗੁਰਪੁਰਬ ਦੇ ਸਬੰਧ ਦੇ ਵਿੱਚ ਛਬੀਲ ਲਗਾਈ

ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਸਿੱਖਾਂ ਦੇ ਪੰਜਵੇ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਦੇ ਵਿੱਚ ਛਬੀਲ ਲਗਾਈ ਗਈ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਰਾਹਗੀਰਾਂ ਨੂੰ ਠੰਡਾ ਤੇ ਮਿੱਠਾ ਜਲ ਛਕਾ ਕੇ ਸੇਵਾ ਕੀਤੀ।ਇਸ ਮੌਕੇ ਸੇਵਾ ਕਰਦਿਆਂ ਬੱਚਿਆਂ ਦੇ ਸਤਿਨਾਮ ਵਾਹਿਗੁਰੂ ਦੇ ਜਾਪ ਸ਼ਬਦ ਕੀਰਤਨ ਨੇ ਅਧਿਆਤਮਕ ਮਾਹੌਲ ਪੈਦਾ ਕੀਤਾ। ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਪੰਜਵੇਂ ਗੁਰੂ ਸਾਹਿਬਾਨ ਦੀ ਸ਼ਹੀਦੀ ਬਾਰੇ ਜਾਣਕਾਰੀ ਦਿਤੀ।ਉਹਨਾਂ ਨੇ ਦੱਸਿਆ ਸਿੱਖ ਕੌਮ ਜਿਹੜੀ ਬਹਾਦਰ ਹੈ ਅਤੇ ਨਾਲ ਨਾਲ ਹੀ ਕੁਰਬਾਨੀ ਦੇਣ ਤੋਂ ਪਿਛੇ ਨਹੀ ਹਟਦੀ। ਇਸ ਲਈ ਸਿੱਖ ਗੁਰੂ ਸਾਹਿਬਾਨ ਦੇ ਜੀਵਨ ਤੋਂ ਸਿਖਿਆ ਲੈਣੀ ਚਾਹੀਦੀ ਹੈ ਅਤੇ ਇਹਨਾਂ ਦੇ ਦੱਸੇ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply