ਅੰਮ੍ਰਿਤਸਰ, 28 ਮਈ (ਗੁਰਪ੍ਰੀਤ ਸਿੰਘ)- ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤੁੲੁੇਖਾਲਸਾ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ 26-27 ਜੂਨ ਨੂੰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਕੀਤਾ। ਸ: ਬੇਦੀ ਨੇ ਦੱਸਿਆ ਕਿ ਇਹ ਪਹਿਲਾ ਪੰਜਾਬੀ ਭਾਸ਼ਾ ਸਬੰਧੀ ਸੰਮੇਲਨ ਹੈ ਜੋ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਵ ਪੱਧਰ ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪਹਿਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਰੱਖਿਆ ਗਿਆ ਸੀ ਪਰ ਕੁਝ ਕਾਰਨਾਂ ਵੱਸ ਮੁਲਤਵੀ ਕਰਨਾ ਪੈ ਗਿਆ ਸੀ।
ਸz: ਬੇਦੀ ਨੇ ਦੱਸਿਆ ਕਿ ਹੁਣ ਜਥੇਦਾਰ ਅਵਤਾਰ ਸਿੰਘ ਵੱਲੋਂ ਹੋਏ ਆਦੇਸ਼ਾਂ ਅਨੁੰਸਾਰ ਇਹ ਸੰਮੇਲਨ 26,27 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਰਾਸਤ-ੲ-ਖਾਲਸਾ’ ਦੇ ਆਡੀਟੋਰੀਅਮ ਵਿੱਚ ਹੋਵੇਗਾ। ਜਿਸ ਵਿੱਚ ਵੱਖੁਵੱਖ ਦੇਸ਼ਾਂ ਤੋਂ ਪੰਜਾਬੀ ਭਾਸ਼ਾ ਦੇ ਵਿਗਿਆਨੀ ਤੇ ਸ਼ੁਭਚਿੰਤਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਲੰਮਾ ਸਮਾਂ ਪੰਜਾਬੀ ਭਾਸ਼ਾ ਦੇ ਪਿਆਰਿਆਂ ਦੇ ਦਿਲਾਂ ਵਿੱਚ ਵਸਦਾ ਰਹੇਗਾ। ਸ: ਬੇਦੀ ਨੇ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਤੋਂ ਜਨਾਬ ਫਖਰ ਜਮਾਨ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਲੇਖਕ ਇਸ ਸੰਮੇਲਨ ਵਿੱਚ ਭਾਗ ਲੈਣਗੇ।ਏਸੇ ਤਰ੍ਹਾਂ ਅਮਰੀਕਾ, ਇੰਗਲੈਂਡ, ਕੈਨੇਡਾ, ਜਰਮਨੀ, ਆਸਟ੍ਰੈਲੀਆ ਆਦਿ ਦੇਸ਼ਾਂ ਤੋਂ ਵੀ ਡੈਲੀਗੇਟ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਵੱਖੁਵੱਖ ਸੂਬਿਆਂ ਤੋਂ ਵੀ ਲੇਖਕ ਪੁੱਜਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਕਰਮਭੂਮੀ ਡਾ: ਅਨੁਰਾਗ ਸਿੰਘ ਤੇ ਡਾ: ਪਰਮਜੀਤ ਸਿੰਘ ਸਰੋਆ ਤਿਆਰ ਕਰ ਰਹੇ ਹਨ। ਏਸੇ ਤਰ੍ਹਾਂ ਹੀ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਇਸ ਸੰਮੇਲਨ ਨੂੰ ਸਫ਼ਲ ਬਨਾਉਣ ਵਿੱਚ ਮੁਕੰਮਲ ਰੂਪ ਵਿੱਚ ਆਪਣਾ ਫ਼ਰਜ਼ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹਾ ਮਹੱਤਵਪੂਰਨ ਕਾਰਜ ਕੋਈ ਇੱਕ ਵਿਅਕਤੀ ਜਾਂ ਕੋਈ ਇਕੱਲੀ ਸੰਸਥਾ ਨਹੀਂ ਕਰ ਸਕਦੀ ਬਲਕਿ ਇਸ ਲਈ ਸਮੂਹਿਕ ਕੌਮੀ ਭਾਵਨਾ ਦਾ ਬਨਣਾ ਬਹੁਤ ਜ਼ਰੂਰੀ ਹੈ। ਇਸੇ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੀ ਰਹਿਨੁਮਾਈ ਹੇਠ ਇਸ ਸੰਮੇਲਨ ਵਿੱਚ ਵਿਚਾਰ ਚਰਚਾ ਕਰਨ ਲਈ ਸਮੁੱਚੇ ਸੰਸਾਰ ਤੋਂ ਪੰਜਾਬੀ ਭਾਸ਼ਾ ਦੇ ਮਾਹਿਰਾਂ ਨੂੰ ਇਸ ਦਾ ਚਿੰਤਨ ਕਰਨ ਲਈ ਸੱਦਾ ਦਿੱਤਾ ਗਿਆ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media