ਅੰਮ੍ਰਿਤਸਰ, 30 ਮਈ (ਗੁਰਪ੍ਰੀਤ ਸਿੰਘ) – ਬਾਣੀ ਦੇ ਬੋਹਿਥ, ਸਾਂਤੀ ਦੇ ਪੁੰਜ, ਪੰਚਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ 8 ਜੂਨ, 2016 ਦਿਨ ਬੁੱਧਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜ਼ੁਲਮ ਤੇ ਅਨਿਆਂ ਵਿਰੁੱਧ ਅਸਹਿ ਤੇ ਅਕਹਿ ਕਸ਼ਟ ਸਹਾਰਦੇ ਹੋਏ ਸ਼ਾਂਤਮਈ ਰਹਿ ਕੇ ਆਪਣਾ ਬਲੀਦਾਨ ਦਿੱਤਾ। ਇਸੇ ਪ੍ਰੰਪਰਾ ‘ਤੇ ਚੱਲਦੇ ਹੋਏ ਗੁਰਸਿੱਖਾਂ ਨੇ ਸ਼ਾਂਤੁਮਈ ਰਹਿ ਕੇ ਬੰਦੁਬੰਦ ਕਟਵਾਏ, ਆਰਿਆਂ ਨਾਲ ਤਨ ਚਿਰਵਾਏ ਤੇ ਰੰਬਿਆਂ ਨਾਲ ਖੋਪਰ ਲੁਹਾਏ ਅਤੇ ਹੋਰ ਕਈ ਕਿਸਮ ਦੇ ਕਸ਼ਟ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਧਰਮ ਤੋਂ ਆਪਾ ਵਾਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਲਾੁਮਿਸਾਲ ਕੁਰਬਾਨੀ ਨੇ ਧਰਮ ਤੋਂ ਆਪਾ ਕੁਰਬਾਨ ਕਰਨ ਵਾਲੇ ਕੌਮੀ ਪ੍ਰਵਾਨਿਆਂ ਦਾ ਮਾਰਗ ਦਰਸ਼ਨ ਕੀਤਾ।
ਸz: ਬੇਦੀ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹੀਦੀ ਦੇ ਇਤਿਹਾਸ ਨੂੰ ਦੁਹਰਾਉਂਦੇ ਹੋਏ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਰੋਜ਼ਾਨਾ ਸ਼ਾਮ 5.00੦ ਤੋਂ 6.00 ਵਜੇ 7 ਜੂਨ ਤੀਕ ਗੁਰੁਇਤਿਹਾਸ ਦੀ ਕਥਾ ਦਾ ਪ੍ਰਵਾਹ ਚੱਲੇਗਾ। ਉਨ੍ਹਾਂ ਦੱਸਿਆ ਕਿ ੬ ਜੂਨ, ਸੋਮਵਾਰ ਨੂੰ ਸਵੇਰੇ 8.00 ਵਜੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 8 ਜੂਨ ਬੁੱਧਵਾਰ ਨੂੰ ਸਵੇਰੇ 8.00 ਵਜੇ ਪੈਣਗੇ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਹੋਵੇਗੀ। ਇਸ ਉਪਰੰਤ ਵੱਖੁਵੱਖ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੁਇਤਿਹਾਸ ਸਰਵਣ ਕਰਵਾਏ ਜਾਣਗੇ। ‘ਸ਼ਹੀਦੀ ਪ੍ਰਸੰਗ’ ਦੀ ਕਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਦੁਪਹਿਰ 12.00 ਤੋਂ 1.30 ਵਜੇ ਤੱਕ ਕਰਨਗੇ। ਕਵੀ ਸਮਾਗਮ ਦੁਪਹਿਰ 2.00 ਵਜੇ ਤੋਂ 4.00 ਵਜੇ ਤੱਕ ਹੋਵੇਗਾ, ਜਿਸ ਵਿੱਚ ਨਾਮਵਰ ਕਵੀਆਂ ਵੱਲੋਂ ਸ਼ਹੀਦੀ ਦਿਵਸ ਨਾਲ ਸਬੰਧਤ ‘ਕਵਿਤਾਵਾਂ’ ਸੰਗਤਾਂ ਦੇ ਰੂਬਰੂ ਪੇਸ਼ ਕੀਤੀਆਂ ਜਾਣਗੀਆਂ। ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲੱਗਣਗੀਆਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਸ: ਬੇਦੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਬੱਤ ਸੰਗਤਾਂ ਆਪਣੇ ਪ੍ਰੀਵਾਰ ਸਮੇਤ ਹੁੰਮੁਹੁਮਾ ਕੇ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫ਼ਲਾ ਕਰਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media